September 27, 2024

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਇਸ ਦੌਰਾਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਉਹਨਾਂ ਦੀ ਇਸ ਨਿਯੁਕਤੀ ਲਈ ਕੇਂਦਰੀ ਲੀਡਰਸ਼ਿਪ ਮਲਿਕਅਰੁਜਨ ਖੜਗੇ ਕੌਮੀ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਗਠਨ ਦੇ ਇੰਚਾਰਜ ਕੇ ਸੀ ਵੇਣੂਗੋਪਾਲ ਦਾ ਧੰਨਵਾਦ ਕੀਤਾ ਹੈ।
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਰਲੀਮੈਂਟ ਹਲਕਾ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦਾ ਹੈ ਇਸ ਲਈ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਨਾ ਸੁਖਜਿੰਦਰ ਸਿੰਘ ਰੰਧਾਵਾ ਲਈ ਹੋਰ ਵੀ ਅਹਿਮੀਅਤ ਰੱਖਦਾ ਹੈ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Sukhjinder Singh Randhawa Became A Member Of The Standing Committee Of The Ministry Of Home Affairs