October 1, 2024

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਐਕਸ਼ਨ ਮੋਡ ਵਿਚ ਆ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਘੁੰਗਰਾਲੀ ਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ। ਸੀਐਮ ਮਾਨ ਦੇ ਯਤਨਾਂ ਸਦਕਾ ਘੁੰਗਰਾਲੀ ਬਾਇਓ ਗੈਸ ਪਲਾਂਟ ਦਾ ਮਸਲਾ ਹੱਲ ਹੋ ਗਿਆ ਹੈ। ਮਾਨ ਨੇ ਪਿੰਡ ਵਾਸੀਆਂ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਹ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਜੇਕਰ ਕੋਈ ਪਲਾਂਟ ਪੰਜਾਬ ਵਿਚ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਲਾਂਟ ਮਾਲਕਾਂ ਨੇ ਲਿਖਤੀ ਰੂਪ ਵਿਚ ਇਕ ਸਮਝੌਤਾ ਕੀਤਾ ਹੈ ਕਿ ਉਹ ਪ੍ਰਦੂਸ਼ਣ ਦੇ ਮਾਪਦੰਡਾਂ ਨੂੰ ਪੂਰਾ ਕਰਨਗੇ।
ਮਾਨ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਇਹ ਅਹਿਮ ਕਦਮ ਚੁੱਕਣ ਲਈ ਸਰਕਾਰ ਦਾ ਸਮਰਥਨ ਕਰਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੂਰੇ ਪੰਜਾਬ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਵਾਅਦਾ ਵੀ ਕੀਤਾ ਕਿ ਉਹ ਜਲਦੀ ਹੀ ਖੇਡ ਮੇਲੇ ਦੌਰਾਨ ਉਨ੍ਹਾਂ ਨਾਲ ਜ਼ਰੂਰ ਪਹੁੰਚਣਗੇ।
The CM Of Punjab In Action Resolved The Issue Of Ghungrali Biogas Plant