October 29, 2024

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸੰਗਠਿਤ ਅਪਰਾਧ ਦੇ ਖਿਲਾਫ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਦੋਵੇਂ ਮੁਲਜ਼ਮ ਪੰਜਾਬ ਵਿਚ ਸਨਸਨੀਖੇਜ਼ ਕਤਲਾਂ ਦੀਆਂ ਵੱਖ-ਵੱਖ ਘਟਨਾਵਾਂ ਵਿਚ ਲੋੜੀਂਦੇ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬਿਕਰਮਜੀਤ ਉਰਫ਼ ਵਿੱਕੀ ਹੈ, ਜੋ ਕਿ ਮਾਰਚ 2024 ਵਿੱਚ ਤਰਨਤਾਰਨ ਵਿਚ ਆਪ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਦਾ ਮੁਲਜ਼ਮ ਸੀ।
ਦੂਜਾ ਮੁਲਜ਼ਮ ਪੰਜਾਬ ਸਿੰਘ ਸਤੰਬਰ 2024 ਵਿਚ ਫ਼ਿਰੋਜ਼ਪੁਰ ਵਿਚ ਵਾਪਰੇ ਤੀਹਰੇ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ। ਡੀਜੀਪੀ ਨੇ ਕਿਹਾ ਕਿ ਦੋਵਾਂ ਵਿਅਕਤੀਆਂ ਦਾ ਲੰਬਾ ਅਪਰਾਧਿਕ ਇਤਿਹਾਸ ਸੀ, ਉਨ੍ਹਾਂ ਵਿਰੁੱਧ ਕਈ ਗੰਭੀਰ ਅਪਰਾਧ ਦਰਜ ਹਨ ਅਤੇ ਕਥਿਤ ਤੌਰ 'ਤੇ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਵਿਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Punjab Police And UP Police Arrested Two Sharp Shooters Who Killed AAP Leader In A Joint Operation