October 30, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਵੱਲੋਂ ਦਾਇਰ ਮਾਣਹਾਨੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਰਾਜਬੀਰ ਸਿੰਘ ਖਿਲਾਫ ਅਪਮਾਨਜਨਕ ਬਿਆਨ ਦੇਣ 'ਤੇ ਰੋਕ ਲਾਈ ਹੈ। ਅਦਾਲਤ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਰਾਜਬੀਰ ਸਿੰਘ ਵਿਰੁੱਧ ਬਿਆਨ ਦੇਣਾ ਬੰਦ ਕਰਨਾ ਚਾਹੀਦਾ ਹੈ। ਅਜਿਹੇ ਬਿਆਨ ਰਾਜਬੀਰ ਸਿੰਘ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਅਦਾਲਤ ਨੇ ਓਐਸਡੀ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ’ਤੇ ਲਾਈ ਪਾਬੰਦੀ
ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ ਖ਼ਿਲਾਫ਼ ਅੰਤਰਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਬਿਕਰਮ ਸਿੰਘ ਮਜੀਠੀਆ 'ਤੇ ਰਾਜਬੀਰ ਸਿੰਘ ਖਿਲਾਫ ਜਨਤਕ ਥਾਵਾਂ 'ਤੇ ਬਿਆਨਬਾਜ਼ੀ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਬਿਆਨਾਂ ਨਾਲ ਰਾਜਬੀਰ ਸਿੰਘ ਦੇ ਅਕਸ ਨੂੰ ਢਾਹ ਲੱਗਦੀ ਹੈ। ਰਾਜਬੀਰ ਸਿੰਘ ਨੇ ਮਜੀਠੀਆ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।
ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਲਗਾਤਾਰ ਓਐਸਡੀ ਰਾਜਬੀਰ ਸਿੰਘ ‘ਤੇ ਹਮਲੇ ਕਰ ਰਹੇ ਹਨ। ਉਸ ਨੇ ਰਾਜਬੀਰ 'ਤੇ ਦੋਸ਼ ਲਾਇਆ ਸੀ ਕਿ ਉਸ ਦੇ ਪੂਰੇ ਪਰਿਵਾਰ ਕੋਲ ਕੈਨੇਡਾ ਦੀ ਨਾਗਰਿਕਤਾ ਹੈ। ਉਸ 'ਤੇ ਕਰੋੜਾਂ ਰੁਪਏ ਦੇ ਹਵਾਲਾ ਲੈਣ-ਦੇਣ ਵਿਚ ਸ਼ਾਮਲ ਹੋਣ ਦੇ ਵੱਡੇ ਦੋਸ਼ ਹਨ। ਕਰੋੜਾਂ ਰੁਪਏ ਦੀ ਜ਼ਮੀਨ ਅਤੇ ਸ਼ੋਅਰੂਮ ਦੇ ਸੌਦਿਆਂ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਹਨ।
ਰਾਜਬੀਰ ਸਿੰਘ ਨੇ ਬਿਕਰਮ ਮਜੀਠੀਆ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਸੀ
ਆਪਣੇ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਦੇ ਵਕੀਲ ਨੇ ਮਜੀਠੀਆ ਨੂੰ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ-ਅੰਦਰ ਆਪਣੇ 'ਤੇ ਲਗਾਏ ਗਏ ਝੂਠੇ ਦੋਸ਼ਾਂ ਲਈ ਲਿਖਤੀ ਰੂਪ 'ਚ ਮੁਆਫੀ ਮੰਗਣ ਲਈ ਕਿਹਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਓ.ਐਸ.ਡੀ. ਅਤੇ ਅਧਿਕਾਰੀਆਂ ਨੂੰ ਸੀ.ਐਮ.ਓ. ਤੋਂ ਹਟਾਏ ਜਾਣ ਬਾਰੇ ਪੁੱਛੇ ਜਾਣ 'ਤੇ ਓ.ਐਸ.ਡੀ ਦਾ ਨਾਂਅ ਲੈਂਦਿਆਂ ਕਿਹਾ ਸੀ ਕਿ ਰਾਜਬੀਰ ਵੱਲੋਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਹੁਣ ਓਐਸਡੀ ਰਾਜਬੀਰ ਸਿੰਘ ਦੇ ਵਕੀਲ ਨੇ ਇਸ ਸਬੰਧੀ ਕਾਨੂੰਨੀ ਨੋਟਿਸ ਭੇਜਿਆ ਹੈ।
Big Relief To CM Mann s OSD Rajbir Singh From The Court Strict Order Issued To Bikramjit Majithia