November 2, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਜਥੇਬੰਦੀ ਦੇ ਆਗੂ ਦਲਵੀਰ ਸਿੰਘ ਛੀਨਾ ਉਰਫ਼ ਡੀਸੀ ਨੂਰਪੁਰਾ ਸਮੇਤ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਗੰਭੀਰ ਕੇਸ ਵਿੱਚ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜਥੇਬੰਦੀ ਦੇ ਸਥਾਨਕ ਆਗੂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਸਥਿਤ ਬੀਕੇਯੂ ਦਫ਼ਤਰ ਵਿਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੁੱਦੇ ਨੂੰ ਲੈ ਕੇ ਚੱਲ ਰਹੀ ਤਕਰਾਰ ਦੌਰਾਨ ਡੀਸੀ ਨੂਰਪੁਰਾ ਨੇ ਆਪਣੇ ਰਿਵਾਲਵਰ ਨਾਲ ਅਮਨਾ ਪੰਡੋਰੀ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਨੂੰ ਘਟਨਾ ਦੀ ਸੂਚਨਾ ਅਮਨਾ ਪੰਡੋਰੀ ਦੇ ਭਰਾ ਮੁਕੰਦ ਸਿੰਘ ਨੇ ਦਿੱਤੀ, ਜਿਸ ਨੇ ਪੰਜਾਬ ਪੁਲਿਸ ਦੇ ਐਮਰਜੈਂਸੀ ਨੰਬਰ 112 'ਤੇ ਫ਼ੋਨ ਕਰਕੇ ਦੱਸਿਆ ਕਿ ਜੱਸੀ ਢੱਟ ਅਤੇ ਡੀਸੀ ਨੂਰਪੁਰਾ ਨੇ ਉਸਦੇ ਭਰਾ ਨੂੰ ਗੋਲੀ ਮਾਰ ਦਿੱਤੀ ਹੈ। ਸੂਚਨਾ ਮਿਲਣ ’ਤੇ ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
Punjab Murder Of A Youth In A Family Dispute In Raikot FIR Against More Than A Dozen People