Punjab holidays: ਲਓ ਜੀ ਫਿਰ ਬੱਚਿਆਂ ਦੀਆਂ ਲੱਗੀਆਂ ਮੌਜਾਂ : ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
November 2, 2024

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਦੀਵਾਲੀ ਦੇ ਤਿਉਹਾਰ ਤੋਂ ਬਾਅਦ ਇਸ ਮਹੀਨੇ ਕਈ ਛੁੱਟੀਆਂ ਆਉਣ ਵਾਲੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿਚ ਦਿੱਤੀ ਗਈ ਹੈ। ਇਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਦਿਨ ਸ਼ਨੀਵਾਰ ਅਤੇ ਅੰਤ ਵਿੱਚ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਅਜਿਹੇ 'ਚ ਲਗਾਤਾਰ ਤਿੰਨ ਦਿਨ ਛੁੱਟੀਆਂ ਹੋਣਗੀਆਂ। ਸਰਕਾਰ ਜਲਦ ਹੀ ਦੋਵਾਂ ਦਿਨਾਂ ਦੀ ਛੁੱਟੀ ਸਬੰਧੀ ਇਕ ਹੋਰ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ।
3 Consecutive Holidays Schools Colleges And Government Institutions Will Remain Closed
Comments
Recommended News
Popular Posts
Just Now