October 30, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 1 ਨਵੰਬਰ 2024 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਕਾਰਨ ਹੁਣ ਮਹਿੰਗਾਈ ਭੱਤਾ 38 ਪ੍ਰਤੀਸ਼ਤ ਤੋਂ ਵੱਧ ਕੇ 42 ਪ੍ਰਤੀਸ਼ਤ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਰਾਜ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
The Punjab Government Gave An Explosive Diwali Gift Announced A 4 Percent Increase In Dearness Allowance