November 6, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਕਰੀਬ ਢਾਈ ਸਾਲ ਹੋ ਗਏ ਹਨ। ਇਸ ਸਮੇਂ ਦੌਰਾਨ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਕੌਂਸਲਾਂ ਆਦਿ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਾਲ ਹੀ ਵਿਚ ਇਕ ਫੈਸਲੇ ਵਿਚ ਰਾਜ ਸਰਕਾਰ ਨੂੰ ਨਗਰ ਨਿਗਮ ਚੋਣਾਂ ਨਾਲ ਸਬੰਧਤ ਸ਼ਡਿਊਲ 15 ਦਿਨਾਂ ਦੇ ਅੰਦਰ-ਅੰਦਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸੀ ਕਿ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਜਾਵੇ। ਹਾਈ ਕੋਰਟ ਦੇ ਹੁਕਮਾਂ ਨੂੰ 15 ਦਿਨ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਸੂਬੇ ਵਿਚ ਨਗਰ ਨਿਗਮ ਚੋਣਾਂ ਸਬੰਧੀ ਕੋਈ ਸ਼ਡਿਊਲ ਜਾਰੀ ਨਹੀਂ ਕੀਤਾ ਹੈ।
ਦੂਜੇ ਪਾਸੇ ਅੱਜ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ ਅਤੇ ਰਾਜ ਸਰਕਾਰ ਦੀ ਤਰਫੋਂ ਐਸਐਲਪੀ (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕੀਤੀ ਗਈ ਹੈ। ਜਲਦੀ ਹੀ ਇਸ ਦੀ ਸੁਣਵਾਈ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਸੁਪਰੀਮ ਕੋਰਟ ਪਟੀਸ਼ਨਰਾਂ ਦੀਆਂ ਦਲੀਲਾਂ ਨਾਲ ਸਹਿਮਤ ਹੋ ਕੇ ਸਟੇਅ ਆਰਡਰ ਜਾਰੀ ਕਰ ਦਿੰਦੀ ਹੈ ਤਾਂ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਹੋਰ ਕਈ ਮਹੀਨੇ ਲਟਕ ਸਕਦੀਆਂ ਹਨ। ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਇਹ ਕੇਸ ਸੁਪਰੀਮ ਕੋਰਟ ਵਿਚ ਇਕ ਮਸ਼ਹੂਰ ਵਕੀਲ (ਜੋ ਕਾਂਗਰਸ ਦੇ ਅਹੁਦੇਦਾਰ ਰਹਿ ਚੁੱਕੇ ਹਨ) ਵੱਲੋਂ ਲੜਿਆ ਜਾਵੇਗਾ।
The Matter Of Punjab Municipal Corporation Elections Reached The Supreme Court