November 12, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਪਰ ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਐਸਪੀ ਡੇਰਾ ਬਾਬਾ ਨਾਨਕ ’ਤੇ ਗੈਂਗਸਟਰਾਂ ਦੀ ਮਦਦ ਕਰਨ ਦੇ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਤੇ ਭਾਰਤੀ ਚੋਣ ਕਮਿਸ਼ਨ ਨੇ ਕਾਰਵਾਈ ਕਰਦਿਆਂ ਡੀਐਸਪੀ ਜਸਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।
ਭਾਰਤੀ ਚੋਣ ਕਮਿਸ਼ਨ ਨੇ ਡੀਐਸਪੀ ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਉਣ ਦੀ ਮੰਗ ਕੀਤੀ ਹੈ। ਡੀਐਸਪੀ ਜਸਬੀਰ ਸਿੰਘ ’ਤੇ ਗੈਂਗਸਟਰਾਂ ਦੀ ਮਦਦ ਕਰਨ ਦੇ ਦੋਸ਼ ਲਾਏ ਗਏ ਸਨ, ਜਿਸ ’ਤੇ ਇਹ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਡੇਰਾ ਬਾਬਾ ਨਾਨਕ ਲਈ 1,93,268 ਵੋਟਰ ਅਤੇ 241 ਪੋਲਿੰਗ ਸਟੇਸ਼ਨ ਹਨ। ਚੱਬੇਵਾਲ (SC) ਵਿਚ ਵੋਟਰਾਂ ਦੀ ਗਿਣਤੀ 1,59,254 ਹੈ ਅਤੇ ਇੱਥੇ 205 ਪੋਲਿੰਗ ਸਟੇਸ਼ਨ ਹਨ। ਗਿੱਦੜਬਾਹਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,66,489 ਹੈ ਅਤੇ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਦੋਂ ਕਿ ਬਰਨਾਲਾ ਵਿੱਚ 1,77,305 ਵੋਟਰ ਅਤੇ 212 ਪੋਲਿੰਗ ਸਟੇਸ਼ਨ ਹਨ।
Order To Remove DSP Jasbir Singh After MP Sukhjinder Randhawa s Complaint