November 12, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਇੱਕ ਨਿਹੰਗ ਸਿੰਘ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਝੀਲ ਵਿਚ ਆਪਣੇ ਘੋੜੇ ਨੂੰ ਇਸ਼ਨਾਨ ਕਰਵਾ ਕੇ ਬੇਅਦਬੀ ਕੀਤੀ। ਇਸ ਦੌਰਾਨ ਜਦੋਂ ਮੰਦਰ ਦੇ ਸੇਵਾਦਾਰਾਂ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਗੱਲ ਨਹੀਂ ਮੰਨੀ। ਮੰਦਰ ਕਮੇਟੀ ਦੇ ਟਰੱਸਟੀ ਪਵਨ ਕੁਮਾਰ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮਾਮਲੇ ਦੀ ਸੂਚਨਾ ਮਿਲਣ ਦੇ ਬਾਵਜੂਦ ਐੱਸ.ਐੱਚ.ਓ. ਇਸ ਤੋਂ ਇਲਾਵਾ ਕੋਈ ਵੀ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ।
ਸਰੋਵਰ ਦੀ ਬੇਅਦਬੀ ਨੂੰ ਲੈ ਕੇ ਹਿੰਦੂ ਸੰਗਠਨਾਂ 'ਚ ਕਾਫੀ ਗੁੱਸਾ ਹੈ। ਇਸ ਮਾਮਲੇ ਸਬੰਧੀ ਮੰਦਿਰ ਟਰੱਸਟ ਦੇ ਪਵਨ ਕੁਮਾਰ ਨੇ ਕਿਹਾ ਕਿ ਨਿਹੰਗਾਂ ਨੇ ਜੋ ਵੀ ਕੀਤਾ ਉਹ ਨਿੰਦਣਯੋਗ ਹੈ ਅਤੇ ਨਿਹੰਗ ਜਥੇਬੰਦੀ ਦੇ ਆਗੂ ਨੇ ਖੁਦ ਆ ਕੇ ਕਿਹਾ ਹੈ ਕਿ ਇਹ ਮਾਮਲਾ ਗਲਤ ਹੈ। ਭਾਵੇਂ ਪਵਨ ਕੁਮਾਰ ਨੇ ਗੱਲਬਾਤ ਰਾਹੀਂ ਮਾਮਲਾ ਸੁਲਝਾ ਲਿਆ ਸੀ ਪਰ ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਨੇ ਮੇਲੇ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮੰਦਰ ਤੋਂ ਇਲਾਵਾ ਇਸ ਜਗ੍ਹਾ 'ਤੇ ਇਕ ਗੁਰਦੁਆਰਾ ਵੀ ਹੈ, ਜੋ ਦੋਵਾਂ ਦਾ ਸਾਂਝਾ ਸਰੋਵਰ ਹੈ।
Profanity At Sri Achaleshwar Dham In Gurdaspur