November 13, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਹਰਿਆਣਾ ਸਰਕਾਰ ਚੰਡੀਗੜ੍ਹ 'ਤੇ ਆਪਣਾ ਦਾਅਵਾ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਹੁਣ ਹਰਿਆਣਾ ਸਰਕਾਰ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਹੋਵੇਗੀ। ਜਿਸ ਲਈ ਕੇਂਦਰ ਸਰਕਾਰ ਦੇ ਵਾਤਾਵਰਨ ਮੰਤਰਾਲੇ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਖਰੀ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਸਰਕਾਰ ਨੂੰ 10 ਏਕੜ ਜ਼ਮੀਨ ਦੇਵੇਗਾ। ਜਦਕਿ ਇਸ ਦੇ ਬਦਲੇ ਹਰਿਆਣਾ ਸਰਕਾਰ ਪੰਚਕੂਲਾ ਦੀ 12 ਏਕੜ ਜ਼ਮੀਨ ਚੰਡੀਗੜ੍ਹ ਨੂੰ ਦੇਵੇਗੀ।
ਸਮੱਸਿਆਵਾਂ ਦਾ ਹੋਇਆ ਹੱਲ
ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿਚ ਜ਼ਮੀਨ ਐਕੁਆਇਰ ਕਰਨ ਵਿਚ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਗਿਆ ਹੈ। ਹੁਣ ਪ੍ਰਸ਼ਾਸਨ ਇਸ ਜ਼ਮੀਨ ਨੂੰ ਹਰਿਆਣਾ ਸਰਕਾਰ ਨੂੰ ਆਸਾਨੀ ਨਾਲ ਟਰਾਂਸਫਰ ਕਰ ਸਕਦਾ ਹੈ। ਵਾਤਾਵਰਣ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਹੁਣ ਵਿਧਾਨ ਸਭਾ ਭਵਨ ਲਈ ਰੇਲਵੇ ਸਟੇਸ਼ਨ ਦੇ ਨੇੜੇ 10 ਏਕੜ ਜ਼ਮੀਨ ਹਰਿਆਣਾ ਸਰਕਾਰ ਨੂੰ ਸੌਂਪੇਗਾ।
ਹਰਿਆਣਾ ਜ਼ਮੀਨ ਲਈ 550 ਕਰੋੜ ਰੁਪਏ ਦੇਣ ਲਈ ਤਿਆਰ ਸੀ
ਚੰਡੀਗੜ੍ਹ ਵਿੱਚ ਜ਼ਮੀਨ ਐਕਵਾਇਰ ਵਿਚ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਵੀ ਚੰਡੀਗੜ੍ਹ ਪ੍ਰਸ਼ਾਸਨ ਨੂੰ 550 ਕਰੋੜ ਰੁਪਏ ਦੇਣ ਦੀ ਤਿਆਰੀ ਕਰ ਰਹੀ ਸੀ। ਪਰ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਕੁਝ ਰਾਹਤ ਜ਼ਰੂਰ ਮਿਲੇਗੀ।
The New Vidhan Sabha Of Haryana Will Soon Be Formed In Chandigarh