November 21, 2024
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਗੁਆਨਾ ਦੇ ਰਾਸ਼ਟਰਪਤੀ ਡਾਕਟਰ ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ 'ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ 'ਆਰਡਰ ਆਫ ਐਕਸੀਲੈਂਸ' ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਗੁਆਨਾ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਮੈਂ ਆਪਣੇ ਦੋਸਤ ਰਾਸ਼ਟਰਪਤੀ ਇਰਫਾਨ ਅਲੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਸਨਮਾਨ ਸਿਰਫ਼ ਮੇਰਾ ਹੀ ਨਹੀਂ, ਭਾਰਤ ਦੇ 140 ਕਰੋੜ ਲੋਕਾਂ ਦਾ ਸਨਮਾਨ ਹੈ। ਇਹ ਸਾਡੇ ਰਿਸ਼ਤੇ ਪ੍ਰਤੀ ਤੁਹਾਡੀ ਡੂੰਘੀ ਵਚਨਬੱਧਤਾ ਦਾ ਜਿਊਂਦਾ ਜਾਗਦਾ ਸਬੂਤ ਹੈ। ਜੋ ਸਾਨੂੰ ਹਰ ਖੇਤਰ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਰਹੇਗਾ।
ਇਸ ਤੋਂ ਪਹਿਲਾਂ ਡੋਮੀਨਿਕਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਸਰਵਉੱਚ ਰਾਸ਼ਟਰੀ ਸਨਮਾਨ 'ਡੋਮੀਨਿਕਾ ਐਵਾਰਡ ਆਫ ਆਨਰ' ਨਾਲ ਸਨਮਾਨਿਤ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਨੂੰ ਗੁਆਨਾ 'ਚ ਆਯੋਜਿਤ ਇੰਡੀਆ-ਕੈਰੀਕਾਮ ਕਾਨਫਰੰਸ ਦੌਰਾਨ ਡੋਮਿਨਿਕਾ ਦੀ ਪ੍ਰਧਾਨ ਸਿਲਵੇਨੀ ਬਰਟਨ ਨੇ ਇਸ ਸਨਮਾਨ ਨਾਲ ਸਨਮਾਨਿਤ ਕੀਤਾ।
PM Modi Received The Highest Civilian Award