November 17, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਤਰਨਤਾਰਨ 'ਚ ਇਕ ਔਰਤ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਗਏ ਪ੍ਰੋਗਰਾਮ ਦੌਰਾਨ ਬਾਈਕ ਸਵਾਰ ਅਣਪਛਾਤੇ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਸਰਪੰਚ ਪ੍ਰਤਾਪ ਸਿੰਘ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।
ਮੋਟਰਸਾਈਕਲ 'ਤੇ ਆਏ ਸੀ ਹਮਲਾਵਰ
ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਆਏ ਵਿਅਕਤੀ ਨੇ ਭੱਜਦੇ ਹੋਏ ਗੋਲੀਆਂ ਚਲਾ ਦਿੱਤੀਆਂ। ਉਥੇ ਮੌਜੂਦ ਲੋਕਾਂ ਨੇ ਦੋਸ਼ੀ 'ਤੇ ਇੱਟ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੇ ਸਿਰ 'ਤੇ ਸੱਟ ਲੱਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਟ ਵੱਜਣ ਕਾਰਨ ਉਸ ਦੇ ਸਿਰ ਅਤੇ ਚਿਹਰੇ 'ਤੇ ਬੰਨ੍ਹਿਆ ਕੱਪੜਾ ਉਤਰ ਗਿਆ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।
ਸਰਪੰਚ ਪ੍ਰਤਾਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਤੋਂ ਆਮ ਆਦਮੀ ਪਾਰਟੀ ਵੱਲੋਂ ਆਪ ਆਗੂ ਪ੍ਰਤਾਪ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਸੀ। ਇਸ ਹਮਲੇ ਵਿੱਚ ਸਰਪੰਚ ਪ੍ਰਤਾਪ ਸਿੰਘ ਨੂੰ ਦੋ ਗੋਲੀਆਂ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬੁੱਧ ਸਿੰਘ ਅਤੇ ਭਗਵੰਤ ਸਿੰਘ ਜ਼ਖ਼ਮੀ ਹੋ ਗਏ।
Big Incident Of Punjab Indiscriminate Firing In The Program Killing Of Sarpanch