November 22, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ 23 ਨਵੰਬਰ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਮੁੱਚੀ ਪ੍ਰਕਿਰਿਆ 'ਤੇ ਚੋਣ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾਵੇਗੀ।ਉਪ ਚੋਣ ਵਿੱਚ ਕੁੱਲ 45 ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ ਹੈ।
ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਲਈ ਤਿੰਨ ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣਗੇ।
ਦੱਸ ਦਈਏ ਕਿ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ 'ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ ਸੀ, ਜਿਸ 'ਚ ਸਭ ਤੋਂ ਵੱਧ ਵੋਟਿੰਗ ਗਿੱਦੜਬਾਹਾ 'ਚ 81.90 ਫੀਸਦੀ ਅਤੇ ਸਭ ਤੋਂ ਘੱਟ 53.43 ਫੀਸਦੀ ਵੋਟਿੰਗ ਚੱਬੇਵਾਲ 'ਚ ਹੋਈ ਸੀ।
ਜੇਕਰ ਬਾਕੀ ਦੋ ਸੀਟਾਂ ਦੀ ਗੱਲ ਕਰੀਏ ਤਾਂ ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।
Punjab By election Results Tomorrow Fate Of 45 Candidates At Stake