November 25, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੰਦੀਪ ਕੁਮਾਰ ਉਰਫ ਬੰਟੀ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਗਾਲੀ ਗਲੋਚ ਕੀਤਾ ਅਤੇ ਧਮਕੀਆਂ ਦਿੱਤੀਆਂ। ਮੁਲਜ਼ਮ ਫਿਲਹਾਲ ਇਟਲੀ ਵਿਚ ਹੈ। ਇਸ ਦੇ ਨਾਲ ਹੀ ਇਹ ਵੀਡੀਓ 9 ਮਹੀਨੇ ਪੁਰਾਣਾ ਦੱਸਿਆ ਜਾ ਰਿਹਾ ਹੈ। ਸੁਸਾਇਟੀ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗੁਰਾਇਆ ਥਾਣੇ ਵਿਚ ਕੇਸ ਦਰਜ ਕਰਵਾਇਆ ਹੈ।
ਉਥੇ ਹੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਡਾ: ਅੰਬੇਡਕਰ ਸੈਨਾ ਦੇ ਜਲੰਧਰ ਮੁਖੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ 'ਚ ਗੁਰਾਇਆ ਦੇ ਪਿੰਡ ਮੁਸੰਦਪੁਰਦਾ ਰਹਿਣ ਵਾਲਾ ਹੈ ਅਤੇ ਰਵਿਦਾਸ ਭਾਈਚਾਰੇ ਨਾਲ ਸਬੰਧਿਤ ਹੈ। ਉਹ 24 ਨਵੰਬਰ ਨੂੰ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਸ ਦੇ ਵ੍ਹਟਸਐਪ 'ਤੇ 2 ਮਿੰਟ 1 ਸੈਕਿੰਡ ਦਾ ਵੀਡੀਓ ਆਇਆ। ਜਿਸ ਵਿੱਚ ਵਿਅਕਤੀ ਰਵਿਦਾਸ ਸਮਾਜ ਬਾਰੇ ਗਲਤ ਸ਼ਬਦਾਵਲੀ ਵਰਤ ਰਿਹਾ ਸੀ।
Sant Niranjan Das Of Dera Ballan Jalandhar Receives Death Threat