ਪੰਜਾਬ 'ਚ AGTF ਤੇ ਮੋਹਾਲੀ ਪੁਲਿਸ ਦਾ Action : ਦਵਿੰਦਰ ਬੰਬੀਹਾ ਗੈਂਗ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫਤਾਰ, 2 ਪਿਸਤੌਲਾਂ ਸਮੇਤ 7 ਕਾਰਤੂਸ ਬਰਾਮਦ
November 27, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਇਲਾਕੇ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੁਲਜ਼ਮਾਂ ਨੂੰ ਡੇਰਾਬੱਸੀ ਇਲਾਕੇ ਤੋਂ 2 ਪਿਸਤੌਲਾਂ ਅਤੇ 7 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
2 Associates Of Davinder Bambiha Gang Arrested
Comments
Recommended News
Popular Posts
Just Now