November 27, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸੂਬੇ ’ਚ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਮੁਕੰਮਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਫਰਮਾਨ ਜਾਰੀ ਕੀਤਾ ਹੈ। ਹੁਣ ਨਵੀਆਂ ਚੁਣੀਆਂ ਪੰਚਾਇਤਾਂ ਦੇ ਕੰਮਕਾਜ ’ਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਪੰਚਾਇਤਾਂ ਦੀ ਮੀਟਿੰਗ 1 ਦਸੰਬਰ ਤੱਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਦੀ ਬਕਾਇਦਾ ਵੀਡੀਓਗ੍ਰਾਫੀ ਦੀ ਵੀ ਹਦਾਇਤ ਕੀਤੀ ਗਈ ਹੈ।
ਇਸ ਬਾਰੇ ਸੂਬੇ ਦੇ ਸਾਰੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ (ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ) ਲਿਖਤੀ ਪੱਤਰ ਭੇਜ ਕੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਨਵੇਂ ਚੁਣੇ ਸਰਪੰਚਾਂ ਨੂੰ ਬਗੈਰ ਕਿਸੇ ਦੇਰੀ ਤੋਂ ਪੰਚਾਇਤ ਦੇ ਰਿਕਾਰਡ/ਸੰਪਤੀ ਦਾ ਚਾਰਜ ਵੀ ਦਿਵਾਇਆ ਜਾਵੇ। ਉਨ੍ਹਾਂ DDPOs ਨੂੰ ਸਪੱਸ਼ਟ ਆਖਿਆ ਕਿ ਜੇਕਰ ਕਿਸੇ ਪੰਚਾਇਤ ਨੂੰ ਚਾਰਜ ਨਾ ਮਿਲਣ ਕਾਰਨ ਪੰਚਾਇਤ ਦੀ ਪਹਿਲੀ ਮੀਟਿੰਗ ’ਚ ਦੇਰੀ ਹੋਈ ਤਾਂ ਇਸ ਲਈ DDPOਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ।
ਉਨ੍ਹਾਂ ਨੇ ਕਿਹਾ ਹੈ ਕਿ 1 ਦਸੰਬਰ ਤਕ ਨਵੀਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ ਹਰ ਹਾਲਤ ’ਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਦੀ ਪਹਿਲੀ ਮੀਟਿੰਗ ਤੋਂ ਹੀ ਪੰਚਾਇਤ ਦਾ ਪੰਜ ਸਾਲ ਦਾ ਕਾਰਜਕਾਲ ਤੈਅ ਹੁੰਦਾ ਹੈ ਅਤੇ ਇਸ ’ਚ ਕੋਈ ਦੇਰੀ ਨਾ ਕੀਤੀ ਜਾਵੇ।
Now The Government Has Issued This Order To The Panchayats Of Punjab Disciplinary Action Will Be Taken For Laxity