ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ    ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ   
ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ ‘ਚ ਸ਼ਾਮਲ ਹੋਏ ਗਿ. ਰਘਬੀਰ ਸਿੰਘ
March 3, 2026
G-Raghbir-Singh-Attended-The-Pan
Punjab

ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ ‘ਚ ਸ਼ਾਮਲ ਹੋਏ ਗਿ. ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ: ਖਾਲਸਈ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦੇ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਪੰਥਕ ਕਾਨਫਰੰਸ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਕਾਨਫਰੰਸ ਵਿੱਚ ਗਿਆਨੀ ਰਘਬੀਰ ਸਿੰਘ ਦੀ ਸ਼ਮੂਲੀਅਤ ਨੇ ਉਨ੍ਹਾਂ ਸਾਰੀਆਂ ਅਫ਼ਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ, ਜਿਨ੍ਹਾਂ ਵਿੱਚ ਉਨ੍ਹਾਂ ਦੇ ਗੈਰ-ਹਾਜ਼ਰ ਰਹਿਣ ਦੇ ਦਾਅਵੇ ਕੀਤੇ ਜਾ ਰਹੇ ਸਨ।

"ਜਿੱਥੇ ਪੰਥ ਦੀ ਗੱਲ, ਉੱਥੇ ਦਾਸ ਹਾਜ਼ਰ"

ਕਾਨਫਰੰਸ ਵਿੱਚ ਪਹੁੰਚਣ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕੌਮ ਦੀ ਚੜ੍ਹਦੀ ਕਲਾ ਅਤੇ ਪੰਥਕ ਹਿੱਤਾਂ ਲਈ ਜਿੱਥੇ ਵੀ ਕੋਈ ਕਾਰਜ ਹੋਵੇਗਾ, ਉਹ ਉੱਥੇ ਹਮੇਸ਼ਾ ਡਟ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਮੀਡੀਆ ਦਾ ਇੱਕ ਹਿੱਸਾ ਉਨ੍ਹਾਂ ਖ਼ਿਲਾਫ਼ ਗਲਤ ਪ੍ਰਚਾਰ ਕਰ ਰਿਹਾ ਸੀ, ਜਿਸ ਨੂੰ ਉਨ੍ਹਾਂ ਨੇ ਅਮਲੀ ਰੂਪ ਵਿੱਚ ਕਾਨਫਰੰਸ ਵਿੱਚ ਸ਼ਾਮਲ ਹੋ ਕੇ ਨਕਾਰ ਦਿੱਤਾ ਹੈ।

SGPC ਨਾਲ ਟਕਰਾਅ ਤੋਂ ਬਾਅਦ ਨਵਾਂ ਮੋੜ

ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਿਚਾਲੇ ਪਿਛਲੇ ਕੁਝ ਸਮੇਂ ਤੋਂ ਤਲਖ਼ੀ ਚੱਲ ਰਹੀ ਹੈ। ਜਲੰਧਰ ਵਿੱਚ ਕੀਤੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਐਸ.ਜੀ.ਪੀ.ਸੀ. ਦੇ ਪ੍ਰਬੰਧਾਂ ਵਿੱਚ ਭਾਰੀ ਬੇਨਿਯਮੀਆਂ ਅਤੇ ਸੰਸਥਾ ਉੱਤੇ 'ਬਾਦਲ ਪਰਿਵਾਰ' ਦੇ ਕਥਿਤ ਗਲਬੇ ਦੇ ਗੰਭੀਰ ਇਲਜ਼ਾਮ ਲਗਾਏ ਸਨ। ਇਨ੍ਹਾਂ ਦੋਸ਼ਾਂ ਤੋਂ ਤੁਰੰਤ ਬਾਅਦ ਕਮੇਟੀ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਸੀ।

ਸਿਆਸੀ ਗਲਿਆਰਿਆਂ ਵਿੱਚ ਚਰਚਾ

ਹੁਣ ਜਦੋਂ ਗਿਆਨੀ ਰਘਬੀਰ ਸਿੰਘ ਨੇ 'ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)' ਦੀ ਸਿਆਸੀ ਸਟੇਜ ਸਾਂਝੀ ਕੀਤੀ ਹੈ, ਤਾਂ ਸਵਾਲ ਉੱਠਣੇ ਲਾਜ਼ਮੀ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਧਾਰਮਿਕ ਸੇਵਾਵਾਂ ਤੋਂ ਲਾਂਭੇ ਹੋਣ ਤੋਂ ਬਾਅਦ ਗਿਆਨੀ ਜੀ ਹੁਣ ਸਰਗਰਮ ਸਿਆਸਤ ਵਿੱਚ ਨਵੀਂ ਪਾਰੀ ਸ਼ੁਰੂ ਕਰ ਸਕਦੇ ਹਨ। ਕੀ ਉਹ ਆਉਣ ਵਾਲੇ ਸਮੇਂ ਵਿੱਚ ਪੰਥਕ ਸਿਆਸਤ ਦਾ ਨਵਾਂ ਚਿਹਰਾ ਬਣਨਗੇ? ਇਹ ਸਵਾਲ ਹੁਣ ਪੂਰੀ ਕੌਮ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

G Raghbir Singh Attended The Panthic Conference Of The Akali Dal Revival

local advertisement banners
Comments


Recommended News
Popular Posts
Just Now