November 28, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ: ਐਨਸੀਸੀ ਅਕੈਡਮੀ ਰੋਪੜ ਵਿਚ ਸੀਵਰੇਜ ਦਾ ਕੁਨੈਕਸ਼ਨ ਲਗਾਉਣ ਸਮੇਂ ਗੈਸ ਦਾ ਰਿਸਾਵ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮ੍ਰਿਤਕਾਂ ਦੀ ਪਛਾਣ ਹੈੱਡ ਕਾਂਸਟੇਬਲ ਬਿਹਾਰ ਦੇ ਪਿੰਟੂ ਅਤੇ ਵਿਨੈ ਭਗਤ ਵਜੋਂ ਹੋਈ ਹੈ।
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਵਾਂ ਵਿਅਕਤੀਆਂ ਦੀ ਮੌਤ ਗੈਸ ਲੀਕ ਹੋਣ ਕਾਰਨ ਦਮ ਘੁੱਟਣ ਕਾਰਨ ਹੋਈ ਹੈ। ਪਹਿਲਾ ਵਿਅਕਤੀ ਸੀਵਰੇਜ ਲਾਈਨ ਨੂੰ ਜੋੜਨ ਲਈ ਸੀਵਰੇਜ ਟੈਂਕ ਵਿਚ ਗਿਆ ਸੀ। ਇਸ ਦੌਰਾਨ ਗੈਸ ਚੜ੍ਹਨ ਕਾਰਨ ਉਸ ਦਾ ਦਮ ਘੁੱਟ ਗਿਆ। ਜਦੋਂ ਇਕ ਹੋਰ ਵਿਅਕਤੀ ਉਸ ਨੂੰ ਬਚਾਉਣ ਗਿਆ ਤਾਂ ਉਸ ਦੀ ਵੀ ਗੈਸ ਚੜ੍ਹ ਕੇ ਮੌਤ ਹੋ ਗਈ। ਇੱਕ ਹੋਰ ਵਿਅਕਤੀ ਇਸ ਸਮੇਂ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਐਨਸੀਸੀ ਅਧਿਕਾਰੀ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ। ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਐੱਸਐੱਚਓ ਪਵਨ ਕੁਮਾਰ ਨੇ ਦੱਸਿਆ ਕਿ ਘਟਨਾ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹਸਪਤਾਲ 'ਚ ਜ਼ੇਰੇ ਇਲਾਜ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਸੀ ਹਿਮਾਂਸ਼ੂ ਜੈਨ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ 48 ਘੰਟਿਆਂ ਵਿੱਚ ਜਾਂਚ ਪੂਰੀ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ। ਰਿਪੋਰਟ ਆਉਣ ਤੋਂ ਬਾਅਦ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Accident While Installing Sewer Connection Two People Die Due To Gas Leak