Swearing-in ceremony: ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਵਿਧਾਇਕਾਂ ਨੂੰ ਚੁਕਾਉਣਗੇ ਸਹੁੰ,ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ
November 28, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਜ਼ਿਮਨੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ 4 ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਨ੍ਹਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਜ਼ਰ ਹੋਣਗੇ।
ਪਤਾ ਲੱਗਾ ਹੈ ਕਿ ਇਨ੍ਹਾਂ ਜ਼ਿਮਨੀ ਚੋਣਾਂ 'ਚ ਗਿੱਦੜਬਾਹਾ ਹਲਕੇ ਤੋਂ 'ਆਪ' ਦੇ ਹਰਦੀਪ ਸਿੰਘ ਉਰਫ਼ ਡਿੰਪੀ ਢਿੱਲੋਂ, ਹਲਕਾ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਜੇਤੂ ਰਹੇ ਸਨ, ਜਦਕਿ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਜੇਤੂ ਰਹੇ ਸਨ। ਸਪੀਕਰ 2 ਦਸੰਬਰ ਨੂੰ ਸਵੇਰੇ 11.30 ਵਜੇ ਇਨ੍ਹਾਂ ਚਾਰਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ।
Swearing in Ceremony Speaker Kultar Singh Sandhwan Will Administer The Oath To The New MLAs
Comments
Recommended News
Popular Posts
Just Now