February 10, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਪਟਿਆਲਾ 'ਚ ਬੰਬ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਰੋਡ 'ਤੇ ਸਕੂਲ ਨੇੜੇ ਕੂੜੇ ਦੇ ਡੰਪ 'ਚੋਂ ਬੰਬ ਮਿਲਣ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੂੜੇ ਦੇ ਡੰਪ ਵਿਚੋਂ 7-8 ਰਾਕੇਟ ਲਾਂਚਰ ਬੰਬ ਬਰਾਮਦ ਹੋਏ ਹਨ। ਦੱਸਣਯੋਗ ਹੈ ਕਿ ਇਕ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਕੂੜੇ ਦੇ ਡੰਪ ਵਿਚ ਬੰਬਨੁਮਾ ਚੀਜ਼ ਪਈ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰਵਾਇਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰਾਕੇਟ ਲਾਂਚਰ ਬੰਬ ਨੂੰ ਕਬਜ਼ੇ ਵਿਚ ਲੈ ਕੇ ਲਾਹੌਰੀ ਗੇਟ ਥਾਣੇ ਲੈ ਗਈ। ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੰਬ ਨਿਰੋਧਕ ਟੀਮ ਮੌਕੇ 'ਤੇ ਮੌਜੂਦ ਹੈ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਅਜੇ ਕੁਝ ਨਹੀਂ ਕਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਫਿਲਹਾਲ ਪੁਲਿਸ ਨੇ ਬੰਬ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ 'ਚ ਜੁਟੀ ਹੈ। ਇੱਥੋਂ ਥੋੜੀ ਦੂਰੀ ’ਤੇ ਸਕੂਲ ਹੋਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਰਿਹਾਇਸ਼ੀ ਇਲਾਕੇ ਦੀ ਮੁੱਖ ਸੜਕ ਨੇੜੇ ਇਹ ਬੰਬ ਮਿਲੇ ਹਨ। ਇਸ ਦੌਰਾਨ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ।
Large Quantity Of Bombs Found Near School In This Area Of Punjab Panic Among People
