December 7, 2024
Admin / Education
ਲਾਈਵ ਪੰਜਾਬੀ ਟੀਵੀ ਬਿਊਰੋ : ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਬੱਚਿਆਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ 10 ਦਸੰਬਰ ਤੋਂ 5ਵੀਂ ਜਮਾਤ ਤੱਕ ਛੁੱਟੀਆਂ ਹੋਣਗੀਆਂ ਜਦਕਿ 16 ਦਸੰਬਰ ਤੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਹੋਣਗੀਆਂ। ਕਸ਼ਮੀਰ 'ਚ ਵਧਦੀ ਠੰਡ ਕਾਰਨ ਇਹ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਸਕੂਲ ਸਿੱਖਿਆ ਵਿਭਾਗ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 10 ਦਸੰਬਰ ਤੋਂ 28 ਫਰਵਰੀ ਤੱਕ ਅਤੇ ਛੇਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 16 ਦਸੰਬਰ ਤੋਂ 28 ਫਰਵਰੀ ਤੱਕ ਛੁੱਟੀਆਂ ਹੋਣਗੀਆਂ। ਸਰਕਾਰੀ ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਟਾਫ਼ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਲਈ 10 ਫਰਵਰੀ ਨੂੰ ਮੁੱਖ ਦਫ਼ਤਰ ਵਿਖੇ ਮੌਜੂਦ ਰਹੇਗਾ।
ਸਿੱਖਿਆ ਵਿਭਾਗ ਨੇ ਅੱਗੇ ਕਿਹਾ ਕਿ ਸਾਰੇ ਅਧਿਆਪਕ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਮਾਰਗਦਰਸ਼ਨ ਕਰਦੇ ਰਹਿਣਗੇ। ਇਹ ਵੀ ਹਦਾਇਤ ਕੀਤੀ ਗਈ ਕਿ ਸੰਸਥਾਵਾਂ ਦੇ ਮੁਖੀਆਂ ਜਾਂ ਅਕਾਦਮਿਕ ਸਟਾਫ਼ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
Education Department Announces Winter Holidays