December 6, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ: ਲੁਧਿਆਣਾ 'ਚ ਦਿੱਲੀ ਨੈਸ਼ਨਲ ਹਾਈਵੇ 'ਤੇ 5 ਵਾਹਨ ਆਪਸ 'ਚ ਟਕਰਾ ਗਏ ਹਨ। ਇਸ ਹਾਦਸੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ ਜਦਕਿ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਜਾਮ ਲੱਗ ਗਿਆ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਇਕ ਪਾਸੇ ਕਰਾ ਕੇ ਮੁੜ ਆਵਾਜਾਈ ਸ਼ੁਰੂ ਕਰਵਾਈ।
ਧੁੰਦ ਕਾਰਨ ਵਾਪਰਿਆਹਾਦਸਾ
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਕਿਉਂਕਿ ਸਵੇਰੇ-ਸਵੇਰੇ ਹਾਈਵੇਅ ’ਤੇ ਕਾਫੀ ਧੁੰਦ ਛਾਈ ਹੋਈ ਸੀ ਅਤੇ ਹਾਈਵੇ ’ਤੇ ਲਾਈਟਾਂ ਵੀ ਕੰਮ ਨਹੀਂ ਕਰ ਰਹੀਆਂ ਸਨ। ਜਿਸ ਕਾਰਨ ਵਾਹਨ ਆਪਸ ਵਿਚ ਟਕਰਾ ਗਏ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਨਹੀਂ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਸੀ।
ਮਿਰਚਾਂ ਨਾਲ ਭਰੇ ਟਰੱਕ ਨਾਲ ਟਕਰਾ ਗਏਵਾਹਨ
ਦੱਸਿਆ ਜਾ ਰਿਹਾ ਹੈ ਕਿ ਜਦੋਂ ਮਿਰਚਾਂ ਨਾਲ ਭਰਿਆ ਟਰੱਕ ਹਾਈਵੇਅ 'ਤੇ ਜਾ ਰਿਹਾ ਸੀ ਤਾਂ ਉਸ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਫਿਰ ਇਕ ਤੋਂ ਬਾਅਦ ਇੱਕ ਚਾਰ ਵਾਹਨ ਆਪਸ ਵਿੱਚ ਟਕਰਾ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲ ਭੇਜਿਆ ਗਿਆ।
ਨੈਸ਼ਨਲ ਹਾਈਵੇ 'ਤੇ ਬਹੁਤੀਆਂ ਲਾਈਟਾਂ ਕੰਮ ਨਹੀਂ ਕਰ ਰਹੀਆਂ ਸਨ
ਨੈਸ਼ਨਲ ਹਾਈਵੇਅ ਦੀ ਟੀਮ ਦੀ ਵੱਡੀ ਲਾਪਰਵਾਹੀ ਅੰਮ੍ਰਿਤਸਰ-ਦਿੱਲੀ ਰੋਡ ਖੰਨਾ 'ਚ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਧੁੰਦ ਦਾ ਮੌਸਮ ਸ਼ੁਰੂ ਹੋ ਰਿਹਾ ਹੈ ਅਤੇ ਨੈਸ਼ਨਲ ਹਾਈਵੇ ਦੀਆਂ ਲਾਈਟਾਂ ਲੰਬੇ ਸਮੇਂ ਤੋਂ ਕੰਮ ਨਹੀਂ ਕਰ ਰਹੀਆਂ ਹਨ। ਜਿਸ ਕਾਰਨ ਕਈ ਹਾਦਸੇ ਵਾਪਰ ਰਹੇ ਹਨ।
5 Vehicles Collided In Ludhiana Heavy Traffic Jam On National Highway Lives And Property Saved