ਪੰਜਾਬ 'ਚ ਠੰਢ ਦਾ ਕਹਿਰ : Jalandhar ਦੇ ਵਿਅਕਤੀ ਦੀ ਠੰਢ ਕਾਰਨ ਮੌਤ
December 8, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸੇ ਦੌਰਾਨ ਜਲੰਧਰ ਸ਼ਹਿਰ ਦੇ ਰਾਮ ਨਗਰ ਨੇੜੇ ਗੁਰੂਸ਼ਾਲਾ ਵਿੱਚ ਠੰਢ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਨੰ. 8 'ਚ ਤਾਇਨਾਤ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸ਼ਨਾਖਤ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ।
ਸਬ-ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 40 ਸਾਲ ਦੇ ਕਰੀਬ ਹੈ। ਮੌਤ ਦਾ ਕਾਰਨ ਠੰਢ ਹੈ, ਬਾਕੀ ਸਥਿਤੀ ਪੋਸਟਮਾਰਟਮ ਦੀ ਰਿਪੋਰਟ ਤੋਂ ਸਪੱਸ਼ਟ ਹੋਵੇਗੀ।
Cold Wave Rages In Punjab Jalandhar Man Dies Due To Cold
Comments
Recommended News
Popular Posts
Just Now