December 11, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਮੋਗਾ ਪੁਲਿਸ ਨੇ ਇੰਸਟਾਗ੍ਰਾਮ 'ਤੇ ਪਰਿਵਾਰ ਅਤੇ ਧੀ ਦੀਆਂ ਇਤਰਾਜ਼ਯੋਗ ਫੋਟੋਆਂ ਅਪਲੋਡ ਕਰਕੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀ.ਐਸ.ਪੀ. ਸਿਟੀ ਰਵਿੰਦਰ ਸਿੰਘ ਅਤੇ ਸਾਈਬਰ ਕ੍ਰਾਈਮ ਸੈੱਲ ਦੀ ਇੰਚਾਰਜ ਪਰਮਜੀਤ ਕੌਰ ਨੇ ਦੱਸਿਆ ਕਿ ਹਰਚਰਨ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਬਾਬਾ ਨੰਦ ਸਿੰਘ ਨਗਰ ਵਾਰਡ ਨੰ: 16 ਮੋਗਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸਵ. ਹਰਵਿੰਦਰ ਸਿੰਘ ਵਾਸੀ ਝੰਡੇਵਾਲਾ ਜ਼ਿਲ੍ਹਾ ਮੋਗਾ ਹਾਲ ਵਾਸੀ ਨਾਨਕਸਰ ਠੱਠ ਜ਼ਿਲ੍ਹਾ ਲੁਧਿਆਣਾ ਜਿਸ ਦੇ ਪਿਤਾ ਸ. ਹਰਵਿੰਦਰ ਸਿੰਘ ਜੋ ਨੰਦ ਸਿੰਘ ਨਗਰ ਮੋਗਾ ਵਿੱਚ ਬਣੇ ਗੁਰਦੁਆਰਾ ਸਾਹਿਬ ਵਿਚ ਪਾਠੀ ਦੀ ਸੇਵਾ ਕਰਦਾ ਸੀ।
ਉਸ ਨੂੰ ਕੁਝ ਕਾਰਨਾਂ ਕਰਕੇ ਪਾਠੀ ਦੀ ਸੇਵਾ ਤੋਂ ਹਟਾ ਦਿੱਤਾ ਗਿਆ ਸੀ ਅਤੇ ਗੁਰਦੁਆਰੇ ਵਿਚ ਉਸ ਨੂੰ ਹਟਾਉਣ ਦੇ ਸਬੰਧ ਵਿਚ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਉਸ 'ਤੇ ਸ਼ੱਕ ਸੀ। ਇਸ ਕਾਰਨ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਗੁੱਸੇ ਵਿਚ ਆ ਕੇ ਉਸ ਦੀ, ਉਸ ਦੇ ਪਰਿਵਾਰ ਅਤੇ ਬੇਟੀ ਦੀਆਂ ਫੋਟੋਆਂ ਇੰਸਟਾਗ੍ਰਾਮ ਆਈਡੀ ’ਤੇ ਪਾ ਦਿੱਤੀਆਂ। ਅਪਲੋਡ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਭੇਜ ਕੇ ਉਸ ਨੂੰ ਬਦਨਾਮ ਕੀਤਾ।
ਡੀ.ਐਸ.ਪੀ. ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਖ਼ਿਲਾਫ਼ ਸਾਈਬਰ ਕਰਾਈਮ ਮੋਗਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Man Arrested For Defaming Girl And Her Family By Uploading Objectionable Photos On Instagram