December 12, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ ਹੈ। ਨਾਮਜ਼ਦਗੀਆਂ ਦੀ ਇਹ ਪ੍ਰਕਿਰਿਆ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ, ਜਿਸ ਤੋਂ ਬਾਅਦ ਭਲਕੇ ਚੋਣ ਅਧਿਕਾਰੀ ਨਾਮਜ਼ਦਗੀਆਂ ਦੀ ਪੜਤਾਲ ਕਰਨਗੇ ਅਤੇ ਉਮੀਦਵਾਰ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।
ਦੱਸ ਦੇਈਏ ਕਿ ਨਗਰ ਨਿਗਮ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਪੋਲਿੰਗ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਵੀ ਐਲਾਨੇ ਜਾਣਗੇ।
ਚੋਣ ਕਮਿਸ਼ਨ ਨੇ ਵੋਟਿੰਗ ਲਈ 3 ਹਜ਼ਾਰ 809 ਪੋਲਿੰਗ ਸਟੇਸ਼ਨ ਬਣਾਏ ਹਨ। ਇਨ੍ਹਾਂ ਵਿੱਚੋਂ 344 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਐਲਾਨਿਆ ਗਿਆ ਹੈ।
Today Is The Last Day For Filing Nominations For Punjab Assembly Elections The Nomination Process Will Continue Till 3 Pm