ਕਾਂਗਰਸੀ ਸੰਸਦ ਮੈਂਬਰ ਦੀਪੇਂਦਰ Hooda ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਜਾਣਿਆ ਸਿਹਤ ਦਾ ਹਾਲ
December 20, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਸਰਹੱਦ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਅਸੀਂ ਇੱਥੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਜਾਣਨ ਆਏ ਹਾਂ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਹੰਕਾਰ ਛੱਡ ਕੇ ਇਨਸਾਨੀਅਤ ਦਿਖਾਵੇ।
ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਇਹ ਉਹੀ ਮੰਗਾਂ ਹਨ, ਜਿਨ੍ਹਾਂ ਨੂੰ ਸਰਕਾਰ ਕਦੇ ਮੰਨ ਚੁੱਕੀ ਸੀ। ਜਦੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਅੰਦੋਲਨ ਸ਼ੁਰੂ ਕਰ ਦਿੱਤਾ। ਮੈਨੂੰ ਲੱਗਦਾ ਹੈ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। 101 ਕਿਸਾਨ ਦਿੱਲੀ ਜਾ ਕੇ ਵਿਰੋਧ ਕਰਨਾ ਚਾਹੁੰਦੇ ਸਨ। ਪਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਹੈ।
Congress MP Deependra Hooda Met Farmer Leader Jagjit Singh Dallewal Enquired About His Health Condition
Comments
Recommended News
Popular Posts
Just Now