ਨਵੇਂ ਸਾਲ ਦੀ ਸ਼ੁਰੂਆਤ 'ਚ Jalandhar ਦੀ ਨਿਊ ਡਿਫੈਂਸ ਕਾਲੋਨੀ 'ਚ ਚੱਲੀ ਗੋਲੀ, ਫਾਈਨਾਂਸਰ ਦੀ ਮੌਤ
January 2, 2025
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ 'ਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਫਾਈਨਾਂਸਰ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਅਮਰਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਥਾਣਾ ਕੈਂਟ ਅਧੀਨ ਪੈਂਦੀ ਨਿਊ ਡਿਫੈਂਸ ਕਾਲੋਨੀ ਵਿਚ ਵਾਪਰੀ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ।
ਜਾਣਕਾਰੀ ਦਿੰਦਿਆਂ ਥਾਣਾ ਕੈਂਟ ਦੀ ਸਬ-ਪੋਸਟ ਪਰਾਗਪੁਰ ਦੇ ਇੰਚਾਰਜ ਮਦਨ ਸਿੰਘ ਨੇ ਦੱਸਿਆ ਕਿ ਅਮਰਦੀਪ ਫਾਈਨਾਂਸਰ ਸੀ। ਮੰਗਲਵਾਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਿਊ ਡਿਫੈਂਸ ਕਾਲੋਨੀ 'ਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
Shot Fired In Jalandhar s New Defence Colony At The Beginning Of The New Year Financier Dies
Comments
Recommended News
Popular Posts
Just Now