Amritsar ਦੇ ਏਅਰਪੋਰਟ ਰੋਡ 'ਤੇ ਇਕ ਘਰ 'ਚ ਵੱਡਾ ਧਮਾਕਾ, ਇਲਾਕੇ 'ਚ ਫੈਲੀ ਦਹਿਸ਼ਤ
January 14, 2025
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਅੰਮ੍ਰਿਤਸਰ ਵਿੱਚ ਏਅਰਪੋਰਟ ਰੋਡ 'ਤੇ ਜੁਝਾਰ ਸਿੰਘ ਐਵੇਨਿਊ ਦੇ ਇਕ ਘਰ ਵਿਚ ਇਕ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਥਾਨਕ ਸੂਤਰਾਂ ਅਨੁਸਾਰ, ਧਮਾਕਾ ਇਕ ਘਰ ਦੇ ਅੰਦਰ ਹੋਇਆ, ਪਰ ਇਸਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਨੇ ਘਰ ਨੂੰ ਅੰਦਰੋਂ ਬੰਦ ਕਰ ਦਿੱਤਾ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਜਾਂਚ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਵੀ ਘਟਨਾ ਵਾਲੀ ਥਾਂ ਦੇ ਨੇੜੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਘਰ ਰਘਬੀਰ ਕੌਰ ਨਾਮ ਦੀ ਇਕ ਔਰਤ ਦਾ ਹੈ।
A Major Explosion Took Place In A House On Airport Road In Amritsar Causing Panic In The Area
Comments
Recommended News
Popular Posts
Just Now