Ludhiana ਨੂੰ ਮਿਲੀ ਪਹਿਲੀ ਮਹਿਲਾ ਮੇਅਰ ਇੰਦਰਜੀਤ ਕੌਰ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
January 20, 2025
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਇੰਦਰਜੀਤ ਕੌਰ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਬਣ ਗਈ ਹੈ। ਆਮ ਆਦਮੀ ਪਾਰਟੀ ਨੇ ਲੁਧਿਆਣਾ ਨਿਗਮ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਲਈ ਪ੍ਰਿੰਸ ਜੌਹਰ ਨੂੰ ਨਾਮਜ਼ਦ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ 21 ਦਸੰਬਰ ਨੂੰ ਹੋਈਆਂ 94 ਵਾਰਡਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਸੀ। ਅੱਜ ਲੁਧਿਆਣਾ ਨੂੰ ਪਹਿਲੀ ਮਹਿਲਾ ਮੇਅਰ ਇੰਦਰਜੀਤ ਕੌਰ ਮਿਲੀ ਹੈ।
Ludhiana Gets Its First Woman Mayor Inderjit Kaur Announced By Chief Minister Mann
Comments
Recommended News
Popular Posts
Just Now