WAR ON DRUGS ਤਹਿਤ ਮਾਨ ਸਰਕਾਰ ਦਾ ਵੱਡਾ ਕਦਮ, ਨਸ਼ਿਆਂ ਦੀ ਰੋਕਥਾਮ ਲਈ 5 ਮੈਂਬਰੀ ਕੈਬਨਿਟ ਕਮੇਟੀ ਗਠਿਤ
February 27, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਨਾਲ ਸੱਤਾ 'ਚ ਆਈ 'ਆਪ' ਦੀ ਮਾਨ ਸਰਕਾਰ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਪੰਜਾਬ ਸਰਕਾਰ ਨੇ ਵਾਰ ਆਨ ਡਰੱਗਜ਼ ਤਹਿਤ ਵੱਡਾ ਕਦਮ ਚੁੱਕਦਿਆਂ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਦੀ ਅਹਿਮ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ 'ਤੇ ਨਜ਼ਰ ਰੱਖਣ ਦੀ ਹੋਵੇਗੀ। ਇਸ ਕਮੇਟੀ ਦੀ ਅਗਵਾਈ ਹਰਪਾਲ ਚੀਮਾ ਕਰਨਗੇ। ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਧ ਕਮੇਟੀ ਦੇ ਮੈਂਬਰ ਹੋਣਗੇ।
WAR ON DRUGS A 5 member Cabinet Committee Has Been Formed To Prevent Drugs
Comments
Recommended News
Popular Posts
Just Now