ਨਸ਼ਿਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਪੰਜਾਬ ਸਰਕਾਰ, ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ Anti-drone system ਕਰੇਗੀ ਲਾਗੂ
March 4, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਸਰਕਾਰ ਨੇ ਨਸ਼ੇ ਖਿਲਾਫ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਲਾਗੂ ਕਰੇਗੀ। ਅੱਜ ਨਵੇਂ ਚੰਡੀਗੜ੍ਹ ਦੇ ਮੁੱਲਾਂਪੁਰ ਸਟੇਡੀਅਮ ਵਿਚ ਡਰੋਨ ਤਕਨੀਕ ਨਾਲ ਸਬੰਧਤ ਕੰਪਨੀਆਂ ਆਪਣੇ ਟਰਾਇਲ ਦਿਖਾਉਣਗੀਆਂ।
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ, ਆਮ ਆਦਮੀ ਪਾਰਟੀ ਦੇ ਮੁਖੀ ਤੇ ਸਬ-ਕਮੇਟੀ ਦੇ ਮੈਂਬਰ ਅਮਨ ਅਰੋੜਾ ਅਤੇ ਡੀਜੀਪੀ ਗੌਰਵ ਯਾਦਵ ਸੁਣਵਾਈ ਕਰਨਗੇ।
Anti drone System To Be Implemented To Stop Drug Smuggling Across Border
Comments
Recommended News
Popular Posts
Just Now