Moga 'ਚ ਹੋਈ Firing, ਸ਼ਿਵ ਸੈਨਾ ਆਗੂ ਦੀ ਅਣਪਛਾਤੇ ਹਮਲਾਵਰਾਂ ਨੇ ਕੀਤੀ ਹੱਤਿਆ
March 14, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਮੋਗਾ 'ਚ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਪ੍ਰਧਾਨ ਮੰਗਤ ਰਾਏ ਮੰਗਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੰਗਤ ਰਾਏ ਮੰਗਾ ਲੰਬੇ ਸਮੇਂ ਤੋਂ ਸ਼ਿਵ ਸੈਨਾ ਨਾਲ ਜੁੜੇ ਹੋਏ ਸਨ। ਅੱਜ ਰਾਤ 10 ਵਜੇ ਦੇ ਕਰੀਬ ਜਦੋਂ ਮੰਗਤ ਰਾਏ ਮੋਗਾ ਦੇ ਗਿੱਲ ਪੈਲੇਸ ਨੇੜੇ ਦੁੱਧ ਦੀ ਡੇਅਰੀ 'ਤੇ ਆਇਆ ਤਾਂ ਤਿੰਨ ਬਦਮਾਸ਼ਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦੇਈਏ ਕਿ ਇਸ ਘਟਨਾ ਦੌਰਾਨ ਦੁੱਧ ਲੈ ਕੇ ਜਾ ਰਿਹਾ ਥਾਮਸ ਨਾਮ ਦਾ 12 ਸਾਲਾ ਲੜਕਾ ਵੀ ਜ਼ਖਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
Firing In Moga Shiv Sena Leader Killed By Unknown Assailants
Comments
Recommended News
Popular Posts
Just Now
