March 23, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਖਤਰਨਾਕ ਗੈਂਗਸਟਰ ਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ 'ਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਅਤੇ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਮਾਸਟਰਮਾਈਂਡ ਭਗਵਾਨਪੁਰੀਆ ਨੂੰ ਪੀਆਈਟੀ-ਐਨਡੀਪੀਐਸ ਐਕਟ (1988) ਤਹਿਤ ਘੱਟੋ-ਘੱਟ ਇੱਕ ਸਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਬੀਤੇ ਸ਼ਨੀਵਾਰ ਸ਼ਾਮ ਉਸ ਨੂੰ ਸਖ਼ਤ ਸੁਰੱਖਿਆ ਹੇਠ ਬਠਿੰਡਾ ਉੱਚ ਸੁਰੱਖਿਆ ਵਾਲੀ ਜੇਲ੍ਹ ਤੋਂ ਆਸਾਮ ਦੀ ਸਿਲਚਰ ਜੇਲ੍ਹ ਭੇਜ ਦਿੱਤਾ ਗਿਆ।
ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਪਿਛਲੇ ਕਾਫੀ ਸਮੇਂ ਤੋਂ ਸਰਹੱਦ ਪਾਰੋਂ ਨਸ਼ਾ ਤਸਕਰੀ, ਫਿਰੌਤੀ ਅਤੇ ਹਿੰਸਕ ਵਾਰਦਾਤਾਂ ਨੂੰ ਅੰਜਾਮ ਦਿੰਦਾ ਆ ਰਿਹਾ ਹੈ। ਉਹ 128 ਅਪਰਾਧਿਕ ਮਾਮਲਿਆਂ ਵਿੱਚ ਮੁਲਜ਼ਮ ਹੈ, ਜਿਨ੍ਹਾਂ ਵਿੱਚੋਂ 12 ਕੇਸ ਐਨਡੀਪੀਐਸ ਐਕਟ ਤਹਿਤ ਦਰਜ ਹਨ। ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਹ ਆਪਣੇ ਗਿਰੋਹ ਨੂੰ ਚਲਾਉਂਦਾ ਰਿਹਾ ਅਤੇ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਕਤਲ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦਿੰਦਾ ਰਿਹਾ।
NCB Dangerous Gangster Jaggu Bhagwanpuria Shifted From Punjab To Assam Jail