April 3, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਸੂਬੇ ਵਿੱਚ ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲਣਗੀਆਂ। ਸਮੂਹ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਜਾਮ ਕਰਨਗੇ। ਉਨ੍ਹਾਂ ਦੀ ਮੁੱਖ ਮੰਗ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਪੰਜਾਬ ਭਰ 'ਚ ਸਰਕਾਰੀ ਬੱਸਾਂ ਦਾ ਸੰਚਾਲਨ ਮੁਕੰਮਲ ਤੌਰ 'ਤੇ ਠੱਪ ਕਰ ਦਿੱਤਾ ਜਾਵੇਗਾ |
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਨੌਕਰੀਆਂ ਪੱਕੇ ਕਰਨ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਰੋਡਵੇਜ਼ ਕੰਟਰੈਕਟ ਇੰਪਲਾਈਜ਼ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਨਾ ਤਾਂ ਉਨ੍ਹਾਂ ਦੀਆਂ ਨੌਕਰੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਤਨਖਾਹਾਂ ਵਿੱਚ ਕੋਈ ਵਾਧਾ ਕੀਤਾ ਜਾ ਰਿਹਾ ਹੈ। ਇਸ ਸਥਿਤੀ ਤੋਂ ਨਾਰਾਜ਼ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤਿੰਨ ਦਿਨਾਂ ਲਈ ਬੱਸਾਂ ਚਲਾਉਣਾ ਬੰਦ ਕਰ ਦੇਣਗੇ।
Important News For Bus Passengers Buses Will Not Run In Punjab Today Employees Went On Strike Over These Demands
