April 10, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਲੁਧਿਆਣਾ ਵਿਚ ਜ਼ਿਮਨੀਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਪਾਰਟੀ ਵਰਕਰਾਂ ਵਿਚਕਾਰ ਝੜਪਾਂ ਦੀਆਂ ਛੋਟੀਆਂ-ਛੋਟੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਬੀਆਰਐੱਸ ਨਗਰ ਵਿਚ ਦੇਰ ਰਾਤ ਕਰੀਬ 10 ਵਜੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਗੱਲ ਹੱਥੋਂ ਪਾਈ ਤੱਕ ਪਹੁੰਚ ਗਈ। ਉੱਧਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਇਲਜ਼ਾਮ ਹੈ ਕਿ ਕਾਂਗਰਸੀ ਵਰਕਰਾਂ ਨੇ ‘ਆਪ’ ਵਰਕਰ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਕਾਰਨ ਉਨ੍ਹਾਂ ਦਾ ਸਿਰ ਜ਼ਖਮੀ ਹੋ ਗਿਆ।
ਜ਼ਖਮੀ ‘ਆਪ’ ਵਰਕਰ ਨੇ ਤੁਰੰਤ ਸਰਾਭਾ ਨਗਰ ਪੁਲਿਸ ਸਟੇਸ਼ਨ ਅਤੇ ਉਮੀਦਵਾਰ ਸੰਜੀਵ ਅਰੋੜਾ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਘੱਟ ਗਿਣਤੀ ਵਿੰਗ ਦੇ ਉਪ-ਪ੍ਰਧਾਨ ਅਨੀਸ਼ ਖਾਨ ਨੇ ਦੱਸਿਆ ਕਿ ਉਹ ਬੀਆਰਐਸ ਨਗਰ ਦਾ ਰਹਿਣ ਵਾਲਾ ਹੈ। ਉਹ ਵੋਟਾਂ ਦੀ ਤਸਦੀਕ ਕਰ ਰਹੇ ਸਨ ਕਿ ਕਿਸਦੀ ਵੋਟ ਬਣੀ ਹੈ ਜਾਂ ਕਿਸਦੀ ਵੋਟ ਰੱਦ ਹੋ ਗਈ ਹੈ ਕਿਉਂਕਿ ਨਗਰ ਨਿਗਮ ਚੋਣਾਂ ਵਿੱਚ ਬਹੁਤ ਸਾਰੇ ਲੋਕਾਂ ਦੀਆਂ ਵੋਟਾਂ ਰੱਦ ਹੋ ਗਈਆਂ ਸਨ। ਉਹ ਸਿਰਫ਼ ਲੋਕਾਂ ਦੀਆਂ ਵੋਟਾਂ ਦਾ ਡਾਟਾ ਇਕੱਠਾ ਕਰ ਰਹੇ ਸਨ। ਫਿਰ ਉੱਥੇ ਮੌਜੂਦ ਕੁਝ ਲੋਕਾਂ ਨੇ ਕਾਰ ਦੀ ਦੂਜੀ ਕਾਰ ਨਾਲ ਟੱਕਰ ਹੋਣ ਦੇ ਬਹਾਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ।
ਅਨੀਸ਼ ਨੇ ਕਿਹਾ ਕਿ ਮੈਂ ਉਹਨਾਂ ਨੂੰ ਇਹ ਵੀ ਕਿਹਾ ਸੀ ਕਿ ਜੇਕਰ ਤੁਹਾਡੀ ਗੱਡੀ ਕਿਤੇ ਵੀ ਖਰਾਬ ਹੋ ਗਈ ਹੈ ਤਾਂ ਮੈਂ ਉਸਨੂੰ ਠੀਕ ਕਰਵਾਵਾਂਗਾ ਪਰ ਫਿਰ ਕੁਝ ਲੋਕਾਂ ਨੇ ਮੇਰੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।ਉਸ ਨੇ ਇਲਜ਼ਾਮ ਲਗਾਇਆ ਕਿ ਹਮਲਾਵਰ ਕਾਂਗਰਸੀ ਵਰਕਰ ਸਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਾਡੇ ਲੀਡਰ ਸੰਜੀਵ ਅਰੋੜਾ ਨੇ ਸਾਨੂੰ ਸਮਝਾਇਆ ਹੈ ਕਿ ਕਿਸੇ ਦਾ ਨਾਮ ਲੈ ਕੇ ਕੋਈ ਟਿੱਪਣੀ ਨਾ ਕੀਤੀ ਜਾਵੇ।
ਉਹਨਾਂ ਨੇ ਕਿਹਾ ਕਿ ਪਾਰਟੀ ਲੀਡਰਾਂ ਦਾ ਆਦੇਸ਼ ਹੈ ਕਿ ਚੋਣਾਂ ਸ਼ਾਂਤੀਪੂਰਵਕ ਲੜੀਆਂ ਜਾਣੀਆਂ ਚਾਹੀਦੀਆਂ ਹਨ। ਪਰ ਵਿਰੋਧੀ ਧਿਰ ਨਿਰਾਸ਼ ਹੈ ਅਤੇ ਆਪ ਵਰਕਰਾਂ ‘ਤੇ ਇਸ ਤਰੀਕੇ ਨਾਲ ਹਮਲਾ ਕਰਵਾ ਰਹੀ ਹੈ। ਅੱਜ ਸਿਵਲ ਹਸਪਤਾਲ ਵਿਚ ਡਾਕਟਰੀ ਕਰਵਾਉਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਹਮਲਾਵਰਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
By elections AAP And Congress Workers Clash In Ludhiana AAP Worker s Head Torn Off