Pratap Bajwa ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 22 ਅਪ੍ਰੈਲ ਤੱਕ ਗ੍ਰਿਫ਼ਤਾਰੀ 'ਤੇ ਲੱਗੀ ਰੋਕ
April 16, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬੰਬ ਵਾਲੇ ਬਿਆਨ 'ਤੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਬਾਜਵਾ ਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਬਾਜਵਾ ਨੇ 13 ਅਪ੍ਰੈਲ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੋਹਾਲੀ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਉਸਨੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।
Big Relief For Pratap Bajwa From High Court Stay On Arrest Till April 22
Comments
Recommended News
Popular Posts
Just Now