April 18, 2025

ਚੰਡੀਗੜ੍ਹ, 18 ਅਪ੍ਰੈਲ 2025: ਪੰਜਾਬ ਦੇ ਜਲੰਧਰ 'ਚ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ 'ਜਾਟ' ਦੇ ਖਿਲਾਫ ਪੰਜਾਬ 'ਚ ਈਸਾਈ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ।
ਇਸ ਤੋਂ ਬਾਅਦ ਜਲੰਧਰ 'ਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ 'ਤੇ ਦੋਸ਼ ਹੈ ਕਿ ਫਿਲਮ 'ਚ ਅਦਾਕਾਰ ਰਣਦੀਪ ਹੁੱਡਾ ਨੇ ਯਿਸੂ ਮਸੀਹ ਅਤੇ ਈਸਾਈ ਧਰਮ 'ਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ ਹੈ।
ਜਾਣਕਾਰੀ ਅਨੁਸਾਰ, ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ, ਫਿਲਮ ਜਾਟ ਦੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਈਸਾਈ ਭਾਈਚਾਰਾ ਪਿਛਲੇ ਕੁਝ ਦਿਨਾਂ ਤੋਂ ਇਸ 'ਤੇ ਗੁੱਸਾ ਜ਼ਾਹਰ ਕਰ ਰਿਹਾ ਹੈ।
Read More: Film Jaat: ਬਾਕਸ ਆਫਿਸ 'ਤੇ ਸੰਨੀ ਦਿਓਲ ਦੀ ਫਿਲਮ ਜਾਟ ਦਾ ਦਬਦਬਾ ਕਾਇਮ
FIR Registered Against Actors Sunny Deol And Randeep Hooda In Jalandhar