ਪੰਜਾਬ ਸਰਕਾਰ ਵੱਲੋਂ ਸੂਬੇ 'ਚ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ
April 19, 2025

ਚੰਡੀਗੜ੍ਹ,19 ਅਪ੍ਰੈਲ 2025: ਪੰਜਾਬ 'ਚ ਅਪ੍ਰੈਲ ਦੇ ਮਹੀਨੇ 'ਚ 7 ਸਰਕਾਰੀ ਛੁੱਟੀਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਮੰਗਲਵਾਰ, 29 ਅਪ੍ਰੈਲ ਨੂੰ ਵੀ ਸੂਬੇ ਭਰ 'ਚ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਬੰਦ ਰਹਿਣਗੇ।
ਜਿਕਰਯੋਗ ਹੈ ਕਿ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ 29 ਅਪ੍ਰੈਲ ਨੂੰ ਬਹੁਤ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਹਫ਼ਤੇ ਤਿੰਨ ਛੁੱਟੀਆਂ ਇਕੱਠੀਆਂ ਆ ਰਹੀਆਂ ਹਨ। ਕੱਲ੍ਹ ਯਾਨੀ 18 ਅਪ੍ਰੈਲ ਨੂੰ ਸਰਕਾਰ ਵੱਲੋਂ ਗੁੱਡ ਫਰਾਈਡੇ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸ਼ਨੀਵਾਰ ਨੂੰ ਜ਼ਿਆਦਾਤਰ ਸਕੂਲ ਅਤੇ ਦਫ਼ਤਰ ਬੰਦ ਰਹਿੰਦੇ ਹਨ ਅਤੇ ਅਗਲੇ ਦਿਨ ਐਤਵਾਰ ਹੁੰਦਾ ਹੈ। ਅਜਿਹੀ ਸਥਿਤੀ 'ਚ, ਸਕੂਲ-ਕਾਲਜ ਦਫ਼ਤਰ ਲਗਾਤਾਰ 3 ਦਿਨ ਬੰਦ ਰਹਿਣਗੇ।
Punjab Government Announces Public Holiday In The State On Tuesday
Comments
Recommended News
Popular Posts
Just Now