ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ     ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ     ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼   
ਪੰਜਾਬ ਸਰਕਾਰ ਵੱਲੋਂ SSP ਖਿਲਾਫ ਵੱਡੀ ਕਾਰਵਾਈ, ਜਾਣੋ ਪੂਰਾ ਮਾਮਲਾ
May 28, 2025
Big-Action-Against-SSP-By-The-Pu
ਫ਼ਾਜ਼ਿਲਕਾ

ਫ਼ਾਜ਼ਿਲਕਾ, 28ਮਈ 2025: ਫ਼ਾਜ਼ਿਲਕਾ ਵਿਖੇ ਭ੍ਰਿਸ਼ਟਾਚਾਰ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ।

ਦਰਅਸਲ ,ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ। ਇਹ ਲੋਕ ਫਾਜ਼ਿਲਕਾ ਵਿੱਚ ਇੱਕ ਨਾਬਾਲਗ ਖ਼ਿਲਾਫ਼ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਨਾਬਾਲਗ ਨੇ ਗਲਤੀ ਨਾਲ ਇੱਕ ਪੋਰਨ ਸਾਈਟ 'ਤੇ ਕਲਿੱਕ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਹ ਪਰਿਵਾਰ ਨੂੰ ਬਲੈਕਮੇਲ ਕਰ ਰਹੇ ਸਨ ਅਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਸਨ।

ਜਿਸ ਮਗਰੋਂ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਵਿੱਚ ਐਸਐਚਓ ਮਨਜੀਤ ਸਿੰਘ, ਸੀਨੀਅਰ ਕਾਂਸਟੇਬਲ ਰਾਜਪਾਲ, ਸੀਨੀਅਰ ਕਾਂਸਟੇਬਲ ਸ਼ਿੰਦਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਸੁਮਿਤ ਕੁਮਾਰ ਸ਼ਾਮਲ ਹਨ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਅਣਜਾਣ।

Big Action Against SSP By The Punjab Government Know The Full Matter

local advertisement banners
Comments


Recommended News
Popular Posts
Just Now