ਪੰਜਾਬ ਪੁਲਿਸ ਨੇ 96ਵੇਂ ਦਿਨ 154 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 06 ਜੂਨ 2025: ਪੰਜਾਬ 'ਚ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 96ਵੇਂ ਦਿਨ ਪੰਜਾਬ ਪੁਲਿਸ ਨੇ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 10.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੰਜਾਬ ਪੁਲਿਸ ਮੁਤਾਬਕ ਸਿਰਫ਼ 96 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 15,861 ਪਹੁੰਚ ਚੁੱਕੀ ਹੈ।
ਇਹ ਕਾਰਵਾਈ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਬਣਾਈ ਗਈ |
ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 101 ਅਧਿਕਾਰੀਆਂ ਦੀ ਨਿਗਰਾਨੀ ਹੇਠ 1,500 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ 567 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਸੂਬੇ ਭਰ ਵਿੱਚ 108 ਐਫਆਈਆਰ ਦਰਜ ਕੀਤੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 581 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ।
Read More: ਅੰਮ੍ਰਿਤਸਰ 'ਚ ਅਲਰਟ, 7 ਹਜ਼ਾਰ ਮੁਲਾਜ਼ਮ ਕੀਤੇ ਗਏ ਤਾਇਨਾਤ
Punjab Police Arrests 154 Drug Smugglers On 96th Day