June 20, 2025
ਅੰਮ੍ਰਿਤਸਰ, 20 ਜੂਨ 2025: ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ | ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ 'ਤੇ ਅੰਮ੍ਰਿਤਪਾਲ ਸਿੰਘ ਮਹਿਰੋ ਖ਼ਿਲਾਫ਼ ਸਾਈਬਰ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ। ਜਿਸਦੇ ਚੱਲਦੇ ਦੀਪਿਕਾ ਦੇ ਘਰ ਦੇ ਬਾਹਰ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ ਹੈ।
ਪੁਲਿਸ ਜਾਂਚ ਤੋਂ ਬਾਅਦ, ਧਮਕੀ ਦੇਣ ਵਾਲੇ ਵਿਅਕਤੀ, ਰਮਨਦੀਪ ਸਿੰਘ ਉਰਫ਼ ਰਮਨ, ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ, ਉਸਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਦੂਜੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੀਪਿਕਾ ਲੂਥਰਾ ਨੂੰ ਧਮਕੀ ਭਰੀ ਕਾਲ ਦੇ ਸਬੰਧ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਹੈ।
ਜਦੋਂ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਮਨਦੀਪ ਸਿੰਘ ਉਰਫ਼ ਰਮਨ ਵਾਸੀ ਪਿੰਡ ਤਲਾਣਾ ਥਾਣਾ ਘਨੌਰ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹੁਣ ਜਸਪ੍ਰੀਤ ਸਿੰਘ ਵਾਸੀ ਢਿੱਲੋਂ ਨਗਰ ਲੁਧਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Read More: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਦੇ ਕਤਲ 'ਤੇ ਭੜਕੇ ਬਾਲੀਵੁੱਡ ਗਾਇਕ ਮੀਕਾ ਸਿੰਘ
Police Arrest Second Person Who Threatened Deepika Luthra