June 21, 2025

ਅੰਮ੍ਰਿਤਸਰ : 21 ਜੂਨ 2025:ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਹੈਰੋਇਨ, ਡਰੱਗ ਮਨੀ, ਪਿਸਤੌਲ, ਜ਼ਿੰਦਾ ਰੋਂਦ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਿੰਡ ਚੋਗਾਵਾਂ ਬਰਾੜ ’ਚ ਨਾਕਾਬੰਦੀ ਕਰ ਕੇ ਬਲਵਿੰਦਰ ਸਿੰਘ ਉਰਫ਼ ਬੋਬੀ ਵਾਸੀ ਚੀਚਾ, ਲਵਪ੍ਰੀਤ ਸਿੰਘ ਉਰਫ਼ ਲਵ ਪਿੰਡ ਰਾਜਾਤਾਲ ਨੂੰ 6 ਕਿਲੋ 150 ਗ੍ਰਾਮ ਹੈਰੋਇਨ, 10 ਹਜ਼ਾਰ ਦੀ ਡਰੱਗ ਮਨੀ, ਇਕ ਪਿਸਤੌਲ 30 ਬੋਰ, 4 ਜ਼ਿੰਦਾ ਰੋਂਦ ਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਮੁਲਜ਼ਮਾਂ ਕੋਲੋਂ ਪੁੱਛ ਗਿੱਛ ਜਾਰੀ ਹੈ ਅਤੇ ਦਸਿਆ ਕਿ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Read More: ਪੰਜਾਬ ਪੁਲਿਸ ਨੇ 132 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Amritsar Rural Police Have Arrested 2 Drug Traffickers