ਪੰਜਾਬ ‘ਚ ਚੋਣਾਂ ਵਿਚਾਲੇ ED ਦਾ ਵੱਡਾ ਐਕਸ਼ਨ! ਜ਼ੀਰਕਪੁਰ ‘ਚ ਮਸ਼ਹੂਰ ਬਿਲਡਰ ਦੇ ਘਰ ਸਣੇ ਕਈ ਹੋਰ ਟਿਕਾਣਿਆਂ ‘ਤੇ ਕੀਤੀ ਰੇਡ    ਦੀਨਾਨਗਰ ਸਣੇ 4 ਨਗਰ ਕੌਂਸਲਾਂ ‘ਚ ਹੁਣ 13 ਜੂਨ ਨੂੰ ਹੋਵੇਗੀ ਵੋਟਿੰਗ, ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤਾ ਐਲਾਨ    ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ    ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ    3 ਸਾਲਾ ਮਾਸੂਮ ਧੀ ਨੂੰ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਛੱਡੀ ਸੀ ਬੱਚੀ ਦੀ ਲਾਸ਼    26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ     ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ਪਟਿਆਲਾ ਦੇ ਖੇੜਕੀ ਪਿੰਡ ਤੋਂ ਦਰਦਨਾਕ ਘਟਨਾ, ਮਾਂ ਨੇ ਚਾਕੂ ਮਾਰ ਕੇ ਕੀਤੀ ਧੀ ਦੀ ਹੱਤਿਆ    10 ਦਿਨ ‘ਚ ਤੀਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ-ਚੰਡੀਗੜ੍ਹ ‘ਚ ਅੱਜ ਦੇ ਰੇਟ   
ਪਟਿਆਲਾ ਕੇਂਦਰੀ ਜੇਲ ਵਿੱਚ ਹਵਾਲਾਤੀ ਸੁਖਵਿੰਦਰ ਸਿੰਘ ਦੀ ਹੋਈ ਮੌ.ਤ
July 7, 2025
The-Death-Of-Detainee-Sukvinder-

ਪਟਿਆਲਾ ,7 ਜੁਲਾਈ 2025: ਕੇਂਦਰੀ ਜੇਲ ਪਟਿਆਲਾ ਵਿੱਚ ਧੋਖਾਧੜੀ ਦੇ ਦੋਸ਼ ਹੇਠ ਬੰਦ ਇਕ ਹਵਾਲਾਤੀ ਦੀ ਭੇਤ-ਭਰੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (55) ਵਾਸੀ ਪਿੰਡ ਢਕੋਲੀ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਸੁਖਵਿੰਦਰ ਨੂੰ ਮੈਡੀਕਲ ਸਹੂਲਤ ਨਾ ਮਿਲਣ ਕਾਰਨ ਉਸ ਦੀ ਮੌਤ ਹੋਈ ਹੈ।

ਦੂਜੇ ਪਾਸੇ ਪਟਿਆਲਾ ਜੇਲ ਅਧਿਕਾਰੀਆਂ ਨੇ ਕਿਹਾ ਕਿ ਹਵਾਲਾਤੀ ਨੂੰ ਮੌਕੇ ਸਿਰ ਮੈਡੀਕਲ ਸਹੂਲਤ ਦਿੱਤੀ ਗਈ ਪਰ ਉਹ ਨਹੀਂ ਬਚ ਸਕਿਆ। ਮ੍ਰਿਤਕ ਦੇ ਪੁੱਤਰ ਪ੍ਰਿੰਸ ਨੇ ਦੱਸਿਆ ਕਿ ਉਸ ਦੇ ਪਿਤਾ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ। ਬੀਤੇ ਦਿਨ ਜੇਲ ਵਿੱਚੋਂ ਉਸ ਦੇ ਪਿਤਾ ਦਾ ਫ਼ੋਨ ਆਇਆ ਸੀ। ਇਸ ਦੌਰਾਨ ਉਨ੍ਹਾਂ ਦੱਸਿਆ ਸੀ ਕਿ ਛਾਤੀ ਵਿੱਚ ਦਰਦ ਹੋ ਰਿਹਾ ਹੈ ਪਰ ਸਮੇਂ ਸਿਰ ਉਸ ਨੂੰ ਮੈਡੀਕਲ ਸਹੂਲਤ ਨਹੀਂ ਮਿਲ ਰਹੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਜੇਲ ਤੋਂ ਫੋਨ ਆਇਆ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ। ਮੈਜਿਸਟਰੇਟ ਦੀ ਮੌਜੂਦਗੀ ਵਿੱਚ ਮ੍ਰਿਤਕ ਦਾ ਐਤਵਾਰ ਨੂੰ ਪੋਸਟਮਾਰਟਮ ਹੋਇਆ। ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਸੁਖਵਿੰਦਰ ਸਿੰਘ ਦੇ ਖ਼ਿਲਾਫ਼ ਮੁਹਾਲੀ ਜ਼ਿਲ੍ਹੇ ਦੇ ਥਾਣਾ ਢਕੋਲੀ ਵਿੱਚ ਮਾਮਲਾ ਦਰਜ ਸੀ, ਜਿਸ ਤੋਂ ਬਾਅਦ ਉਸ ਨੂੰ ਕੇਂਦਰੀ ਜੇਲ ਪਟਿਆਲਾ ਭੇਜ ਦਿੱਤਾ ਗਿਆ। ਜੇਲ ਵਿੱਚ ਮੈਡੀਕਲ ਸਹੂਲਤ ਸਮੇਂ ਸਿਰ ਨਾ ਮਿਲਣ ਕਾਰਨ ਹਾਲਤ ਵਿਗੜਨ ਮਗਰੋਂ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਦੇ ਉੱਪਰ ਸੁਖਵਿੰਦਰ ਸਿੰਘ ਦੇ ਪੁੱਤਰ ਪ੍ਰਿੰਸ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਮੋਹਾਲੀ ਦੇ ਵਿੱਚ ਇਸ ਪੂਰੇ ਮਾਮਲੇ ਦੇ ਬਾਬਤ ਮੰਗ ਰੱਖਾਂਗੇ ਕੀ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਫਿਲਹਾਲ ਪਰਿਵਾਰ ਸਾਰਾ ਮੋਹਾਲੀ ਸ਼ਿਫਟ ਹੋ ਗਿਆ ਹੈ ।

Read More : ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ


The Death Of Detainee Sukvinder Singh Occurred In Patiala Central Jail

local advertisement banners
Comments


Recommended News
Popular Posts
Just Now