ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾਂ ਦਾ ਮੁਆਇਨਾ ਕਰਵਾ ਲਵੇ, ਦੇਖਦੇ ਹਾਂ ਕੌਣ ਚੰਗਾ ਹੈ?- ਕੇਜਰੀਵਾਲ ਜਲੰਧਰ ਵਿੱਚ ਨੌਜਵਾਨ ਨੇ ਉਠਾਇਆ ਖ਼ੌਫ਼ਨਾਕ ਕਦਮ, CIA ਸਟਾਫ਼ ਦੇ ਸਬ-ਇੰਸਪੈਕਟਰ 'ਤੇ ਲੱਗੇ ਗੰਭੀਰ ਦੋਸ਼ ਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ, ਸ਼ਾਨ-ਏ-ਪੰਜਾਬ ਸਮੇਤ 14 ਟ੍ਰੇਨਾਂ ਦੇ ਸਟਾਪੇਜ ਵਿੱਚ ਵੱਡਾ ਬਦਲਾਅ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਬਾਲ-ਬਾਲ ਬਚੇ 164 ਪੈਸੰਜਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਜਲੰਧਰ ਮੇਅਰ ਵਿਨੀਤ ਧੀਰ ਨੇ ਕੀਤਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-08-2026 ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ਅਡੰਬਰ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ

Two-day-Special-Session-Of-Punja


ਚੰਡੀਗੜ੍ਹ, 10 ਜੁਲਾਈ 2025: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੇ ਹੰਗਾਮੇ ਭਰੇ ਹੋਣ ਦੀ ਉਮੀਦ ਹੈ। ਹਾਲਾਂਕਿ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ, ਪਰ ਸੈਸ਼ਨ ਵਿੱਚ ਸੱਤਾਧਾਰੀ ਧਿਰ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਖਾਸ ਕਰਕੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਪ੍ਰਮੁੱਖਤਾ ਨਾਲ ਪੇਸ਼ ਕਰੇਗੀ।

ਇਸਦੇ ਨਾਲ ਹੀ ਬਿਕਰਮ ਮਜੀਠੀਆ ਦਾ ਬਚਾਅ ਕਰਨ ਵਾਲੇ ਆਗੂਆਂ ਨੂੰ ਘੇਰਨ ਦੀ ਕੋਸ਼ਿਸ਼ ਹੋਵੇਗੀ। ਜਦੋਂ ਕਿ ਵਿਰੋਧੀ ਧਿਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰੇਗੀ। ਇਸ ਤੋਂ ਇਲਾਵਾ, ਵਿਰੋਧੀ ਪਾਰਟੀਆਂ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਮੁੱਦਾ ਵੀ ਸਦਨ ਵਿੱਚ ਚੁੱਕਣਗੀਆਂ। ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਇਸ ਦਾ ਸੰਕੇਤ ਦਿੱਤਾ ਹੈ।

ਅੱਜ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਪਹਿਲਾਂ ਅਕਾਲ ਚਲਾਣਾ ਕਰ ਗਈਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਨ੍ਹਾਂ ਵਿੱਚ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ ਅਤੇ ਬਲਜੀਤ ਸਿੰਘ ਸ਼ਾਮਲ ਹਨ। 

Read More: ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਸੱਦਾ

Two day Special Session Of Punjab Vidhan Sabha Begins Today


Popular Posts
Just Now