ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ    ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ    3 ਸਾਲਾ ਮਾਸੂਮ ਧੀ ਨੂੰ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਛੱਡੀ ਸੀ ਬੱਚੀ ਦੀ ਲਾਸ਼    26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ     ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ਪਟਿਆਲਾ ਦੇ ਖੇੜਕੀ ਪਿੰਡ ਤੋਂ ਦਰਦਨਾਕ ਘਟਨਾ, ਮਾਂ ਨੇ ਚਾਕੂ ਮਾਰ ਕੇ ਕੀਤੀ ਧੀ ਦੀ ਹੱਤਿਆ    10 ਦਿਨ ‘ਚ ਤੀਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ-ਚੰਡੀਗੜ੍ਹ ‘ਚ ਅੱਜ ਦੇ ਰੇਟ    ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ    ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ   
ਪੰਜਾਬੀਓ ਸੰਭਲ ਕੇ! ਦਿਨੋਂ-ਦਿਨ ਵੱਧ ਰਹੇ ਹਨ ਕੇਸ - 150 ਤੋਂ ਵੱਧ ਪਹੁੰਚੇ ਅੰਕੜੇ
December 6, 2025
Punjabis-be-careful-cases-are-in
Punjab

ਪੰਜਾਬੀਓ ਸੰਭਲ ਕੇ! ਦਿਨੋਂ-ਦਿਨ ਵੱਧ ਰਹੇ ਹਨ ਕੇਸ - 150 ਤੋਂ ਵੱਧ ਪਹੁੰਚੇ ਅੰਕੜੇ 

Live Punjabi TV Bureau 

ਹੁਸ਼ਿਆਰਪੁਰ, 6 ਦਿਸੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਹਰ ਸ਼ੁੱਕਰਵਾਰ — ਡੇਂਗੂ ਤੇ ਵਾਰ” ਦੇ ਤਹਿਤ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਵਿਆਪਕ ਜਾਗਰੂਕਤਾ ਕੈਂਪ ਲਗਾਏ ਗਏ। ਇਸ ਦੌਰਾਨ ਸਿਵਲ ਸਰਜਨ ਡਾ. ਬਲਬੀਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮਿਓਲੌਜਿਸਟ ਡਾ. ਜਗਦੀਪ ਨੇ ਵੱਖ-ਵੱਖ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਕੇ ਹਾਲਤਾਂ ਦਾ ਜਾਇਜ਼ਾ ਲਿਆ।

ਇਸੇ ਤਰ੍ਹਾਂ, ਜ਼ਿਲ੍ਹਾ ਪਰਿਵਾਰ ਕਲਿਆਣ ਅਧਿਕਾਰੀ ਡਾ. ਰਣਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਜੈ ਬਸਰਾ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਨੇ ਵੀ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦੇਣ ਦੇ ਨਾਲ ਮੱਛਰ ਦੇ ਪ੍ਰਜਨਨ ਸਤਰਾਂ ਦੀ ਚੈਕਿੰਗ ਕਰਵਾਈ।

ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ 1,792 ਘਰਾਂ ਅਤੇ ਸਕੂਲਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 24 ਥਾਵਾਂ ‘ਤੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸਨੂੰ ਤੁਰੰਤ ਨਸ਼ਟ ਕਰ ਦਿੱਤਾ ਗਿਆ। ਜਿੱਥੇ-ਜਿੱਥੇ ਲਾਰਵਾ ਮਿਲਿਆ, ਉੱਥੇ ਪਾਣੀ ਦੀ ਨਿਕਾਸੀ ਅਤੇ ਸਾਫ਼-ਸਫ਼ਾਈ ਬਾਰੇ ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ।

ਡੇਂਗੂ-ਚਿਕਨਗੁਨਿਆ ਦਾ ਵਧਦਾ ਖ਼ਤਰਾ

ਅਜੇ ਤੱਕ ਜ਼ਿਲ੍ਹੇ ਵਿੱਚ

  • 199 ਡੇਂਗੂ ਮਾਮਲੇ

  • 10 ਚਿਕਨਗੁਨਿਆ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਘਰਾਂ ਦੇ ਅੰਦਰ ਖੜ੍ਹਾ ਪਾਣੀ — ਜਿਵੇਂ ਕਿ ਕੂਲਰ, ਗਮਲੇ, ਛੱਤਾਂ ‘ਤੇ ਪਿਆ ਪਾਣੀ, ਪੁਰਾਣੇ ਟਾਇਰ, ਪੌਲੀਥਿਨ, ਬਾਲਟੀਆਂ, ਟੈਂਕੀਆਂ — ਡੇਂਗੂ ਮੱਛਰ ਦੇ ਵੱਧਣ ਲਈ ਸਭ ਤੋਂ ਵੱਡਾ ਕਾਰਣ ਹਨ। ਇਸ ਲਈ ਹਫ਼ਤੇ ਵਿੱਚ ਇੱਕ ਵਾਰ ਸਾਰੇ ਪਾਣੀ ਵਾਲੇ ਬਰਤਨ ਖਾਲੀ ਕਰਕੇ ਚੰਗੀ ਤਰ੍ਹਾਂ ਮਲ੍ਹ ਕੇ ਧੋਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਸਰਕਾਰੀ ਟੀਮਾਂ ਹੀ ਇਹ ਜੰਗ ਨਹੀਂ ਜਿੱਤ ਸਕਦੀਆਂ — ਹਰੇਕ ਨਾਗਰਿਕ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ।

Punjabis be careful cases are increasing day by day the figure has reached more than 150

local advertisement banners
Comments


Recommended News
Popular Posts
Just Now