January 25, 2026
ਮੁੜ ਮੀਂਹ ਦਾ ਅਲਰਟ, ਇਨ੍ਹਾਂ 9 ਜ਼ਿਲ੍ਹਿਆਂ ਲਈ ਚਿਤਾਵਨੀ ਹੋਈ ਜਾਰੀ
ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਮੈਦਾਨਾਂ ’ਚ ਬੀਤੇ ਦਿਨ ਪਏ ਭਰਵੇਂ ਮੀਂਹ ਅਤੇ ਉੱਚੇ ਪਹਾੜੀ ਇਲਾਕਿਆਂ ਵਿਚ ਹੋਈ ਬਰਫ਼ਬਾਰੀ ਕਾਰਨ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ।
ਮੀਂਹ ਕਾਰਨ ਪੰਜਾਬ ਸਣੇ ਮੈਦਾਨੀ ਇਲਾਕਿਆਂ ’ਚ ਆਮ ਜੀਵਨ ਵੀ ਪ੍ਰਭਾਵਿਤ ਹੋਇਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ’ਚ ਲੰਘੇ 24 ਘੰਟਿਆਂ ਵਿਚ ਪਏ ਮੀਂਹ ਤੇ ਤੇਜ਼ ਹਵਾਵਾਂ ਕਾਰਨ ਬਿਜਲੀ ਸਪਲਾਈ ’ਚ ਵਿਘਨ ਪਿਆ ਅਤੇ ਵੱਡੀ ਗਿਣਤੀ ਵਿੱਚ ਦਰੱਖਤ ਵੀ ਡਿੱਗੇ। ਮੌਸਮ ਵਿਭਾਗ ਨੇ 25 ਜਨਵਰੀ ਨੂੰ ਮੌਸਮ ਆਮ ਵਾਂਗ ਰਹਿਣ ਅਤੇ 26 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ। ਗੁਰਦਾਸਪੁਰ ’ਚ ਸਭ ਤੋਂ ਵੱਧ 48.7 ਅਤੇ ਪਠਾਨਕੋਟ ’ਚ 34.2 ਤੇ ਅੰਮ੍ਰਿਤਸਰ ’ਚ 25.2 ਐੱਮ ਐੱਮ ਮੀਂਹ ਪਿਆ ਹੈ। ਫ਼ਿਰੋਜ਼ਪੁਰ, ਮੋਗਾ, ਜਲੰਧਰ, ਬਰਨਾਲਾ, ਸੰਗਰੂਰ, ਲੁਧਿਆਣਾ, ਤਰਨ ਤਾਰਨ ਤੇ ਰੋਪੜ ’ਚ ਵੀ ਭਰਵਾਂ ਮੀਂਹ ਪਿਆ ਹੈ। ਪੰਜਾਬ ਵਿਚ ਮੀਂਹ ਕਾਰਨ ਤਾਪਮਾਨ ’ਚ 8.9 ਡਿਗਰੀ ਤੱਕ ਦੀ ਕਮੀ ਦਰਜ ਕੀਤੀ ਗਈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਤਾਮਿਲਨਾਡੂ ਦੇ ਨੌਂ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ। ਅਗਲੇ ਦੋ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਉਮੀਦ ਹੈ। ਚੇਨਈ ਖੇਤਰੀ ਮੌਸਮ ਵਿਗਿਆਨ ਕੇਂਦਰ ਦੁਆਰਾ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ ਦੱਖਣ-ਪੱਛਮੀ ਬੰਗਾਲ ਦੀ ਖਾੜੀ ਉੱਤੇ ਪੂਰਬੀ ਹਵਾਵਾਂ ਮੌਜੂਦਾ ਬਾਰਿਸ਼ ਦਾ ਮੁੱਖ ਕਾਰਨ ਹਨ। ਬੰਗਾਲ ਦੀ ਖਾੜੀ ਵਿਚ ਗੜਬੜੀ ਨੇ ਚੱਕਰਵਾਤੀ ਸਥਿਤੀਆਂ ਪੈਦਾ ਕਰ ਦਿੱਤੀਆਂ ਹਨ। ਇਸ ਪ੍ਰਣਾਲੀ ਦੇ ਕਾਰਨ ਤਾਮਿਲਨਾਡੂ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਦੋ ਦਿਨਾਂ ਤੱਕ ਬਾਰਿਸ਼ ਹੋਣ ਦੀ ਉਮੀਦ ਹੈ। IMD ਨੇ ਖਾਸ ਤੌਰ ਉਤੇ ਚਿਤਾਵਨੀ ਦਿੱਤੀ ਹੈ ਕਿ ਚੇਂਗਲਪੱਟੂ, ਤਿਰੂਵੰਨਮਲਾਈ, ਵਿੱਲੂਪੁਰਮ, ਕਾਲਾਕੁਰਿਚੀ, ਸਲੇਮ ਅਤੇ ਨਮੱਕਲ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁੱਡਾਲੋਰ, ਤੰਜਾਵੁਰ ਅਤੇ ਰਾਮਨਾਥਪੁਰਮ ਜ਼ਿਲ੍ਹਿਆਂ ਵਿਚ ਵੀ ਦਿਨ ਵੇਲੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਅਧਿਕਾਰੀਆਂ ਨੇ ਕਿਹਾ ਕਿ ਕੁਝ ਖੇਤਰਾਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਪੈ ਸਕਦਾ ਹੈ, ਜਿਸ ਨਾਲ ਸਥਾਨਕ ਹੜ੍ਹ, ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਸੜਕੀ ਆਵਾਜਾਈ ਵਿੱਚ ਵਿਘਨ ਪੈਣ ਦਾ ਖ਼ਤਰਾ ਵਧ ਸਕਦਾ ਹੈ। ਇਨ੍ਹਾਂ ਇਲਾਕਿਆਂ ਦੇ ਕਿਸਾਨਾਂ ਅਤੇ ਵਸਨੀਕਾਂ ਨੂੰ ਸਾਵਧਾਨੀ ਵਰਤਣ ਅਤੇ ਸਰਕਾਰੀ ਐਡਵਾਇਜ਼ਰੀ ਦੀ ਧਿਆਨ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
Rain alert tamil nadu