ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਬੀਬੀ ਭੱਠਲ ਦੇ 'ਬੰਬ ਧਮਾਕੇ' ਵਾਲੇ ਬਿਆਨ 'ਤੇ ਸਾਬਕਾ ਜਥੇਦਾਰ ਨੇ ਸਾਧਿਆ ਨਿਸ਼ਾਨਾ
January 30, 2026
Former-Jathedar-Targets-Bibi-Bha
Punjab

ਬੀਬੀ ਭੱਠਲ ਦੇ 'ਬੰਬ ਧਮਾਕੇ' ਵਾਲੇ ਬਿਆਨ 'ਤੇਸਾਬਕਾ ਜਥੇਦਾਰ ਨੇ ਸਾਧਿਆ ਨਿਸ਼ਾਨਾ

Live Punjabi TV Bureau

ਅੰਮ੍ਰਿਤਸਰ/ਚੰਡੀਗੜ੍ਹ, 30 ਜਨਵਰੀ 2026: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੱਲੋਂ ਬੰਬ ਧਮਾਕਿਆਂ ਨੂੰ ਲੈ ਕੇ ਦਿੱਤੇ ਗਏ ਇੱਕ ਸਨਸਨੀਖੇਜ਼ ਬਿਆਨ ਨੇ ਸੂਬੇ ਦੀ ਸਿਆਸਤ ਵਿੱਚ ਤੂਫ਼ਾਨ ਲਿਆ ਦਿੱਤਾ ਹੈ। ਇਸ ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ, ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਸਲਾਹਕਾਰਾਂ ਦੇ ਨਾਮ ਜਨਤਕ ਕਰਨ ਦੀ ਮੰਗ

ਹਰਪ੍ਰੀਤ ਸਿੰਘ ਨੇ ਸਵਾਲ ਉਠਾਇਆ ਕਿ ਬੀਬੀ ਭੱਠਲ ਨੂੰ ਉਹ ਕਿਹੜੇ ਅਧਿਕਾਰੀ ਜਾਂ ਸਲਾਹਕਾਰ ਸਨ ਜਿਨ੍ਹਾਂ ਨੇ ਰਾਜਨੀਤਿਕ ਲਾਹੇ ਲਈ ਪੰਜਾਬ ਵਿੱਚ ਬੰਬ ਧਮਾਕੇ ਕਰਵਾਉਣ ਦੀ ਘਿਨਾਉਣੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਬਿਆਨ ਦੇ ਆਧਾਰ 'ਤੇ ਤੁਰੰਤ ਐਫਆਈਆਰ (FIR) ਦਰਜ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਦਹਿਸ਼ਤ ਦੀ ਅੱਗ ਵਿੱਚ ਝੋਕਣ ਦੀ ਸਲਾਹ ਦੇਣ ਵਾਲੀਆਂ ਤਾਕਤਾਂ ਬੇਨਕਾਬ ਹੋ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਉਸ ਦੌਰ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ 'Truth and Reconciliation Commission' (TRC) ਦੇ ਗਠਨ ਦੀ ਵਕਾਲਤ ਕੀਤੀ ਹੈ।

ਕੁਲਦੀਪ ਸਿੰਘ ਧਾਲੀਵਾਲ ਦਾ ਕਾਂਗਰਸ 'ਤੇ ਤਿੱਖਾ ਹਮਲਾ

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਬਿਆਨ ਨੂੰ ਪੰਜਾਬ ਲਈ ਬੇਹੱਦ ਗੰਭੀਰ ਅਤੇ ਚਿੰਤਾਜਨਕ ਦੱਸਿਆ ਹੈ। ਧਾਲੀਵਾਲ ਅਨੁਸਾਰ, ਭੱਠਲ ਨੇ ਖ਼ੁਦ ਕਬੂਲਿਆ ਹੈ ਕਿ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਨੂੰ ਬੱਸਾਂ, ਰੇਲਾਂ ਅਤੇ ਜਨਤਕ ਥਾਵਾਂ 'ਤੇ ਧਮਾਕੇ ਕਰਵਾ ਕੇ ਮੁੜ ਸਰਕਾਰ ਬਣਾਉਣ ਦੀ ਸਲਾਹ ਮਿਲੀ ਸੀ।

ਧਾਲੀਵਾਲ ਨੇ ਦੋਸ਼ ਲਾਇਆ ਕਿ ਇਹ ਬਿਆਨ ਸਾਬਤ ਕਰਦਾ ਹੈ ਕਿ ਕਾਂਗਰਸ ਨੇ ਸੱਤਾ ਦੀ ਖ਼ਾਤਰ ਪੰਜਾਬ ਦੇ ਅਮਨ-ਚੈਨ ਨੂੰ ਵਾਰ-ਵਾਰ ਦਾਅ 'ਤੇ ਲਾਇਆ। ਉਨ੍ਹਾਂ ਕਿਹਾ ਕਿ 80ਵੇਂ ਅਤੇ 90ਵੇਂ ਦਹਾਕੇ ਦੇ ਕਾਲੇ ਦੌਰ ਪਿੱਛੇ ਅਜਿਹੀਆਂ ਹੀ ਸਾਜ਼ਿਸ਼ਾਂ ਸਨ, ਜਿਸ ਕਾਰਨ ਹਜ਼ਾਰਾਂ ਬੇਗੁਨਾਹ ਮਾਰੇ ਗਏ ਅਤੇ ਕਈ ਅੱਜ ਵੀ ਜੇਲ੍ਹਾਂ ਵਿੱਚ ਸੜ ਰਹੇ ਹਨ।

Former Jathedar Targets Bibi Bhattal s bomb Blast Statement

local advertisement banners
Comments


Recommended News
Popular Posts
Just Now