ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
124 ਸਾਲਾਂ ਬਾਅਦ ਅੱਜ ਨਾਭਾ ਰਿਆਸਤ ਦੇ ਯੁਵਰਾਜ ਅਭਿਉਦੈਪ੍ਰਤਾਪ ਸਿੰਘ ਦੀ ਹੋਈ 'ਦਸਤਾਰਬੰਦੀ', ਹੀਰਾ ਮਹਿਲ ’ਚ ਮੁੜ ਗੂੰਜੇ ਜੈਕਾਰੇ
February 2, 2026
Dastrbandi-of-the-crown-prince

124 ਸਾਲਾਂ ਬਾਅਦ ਅੱਜ ਨਾਭਾ ਰਿਆਸਤ ਦੇ ਯੁਵਰਾਜ ਅਭਿਉਦੈਪ੍ਰਤਾਪ ਸਿੰਘ ਦੀ ਹੋਈ 'ਦਸਤਾਰਬੰਦੀ', ਹੀਰਾ ਮਹਿਲ ’ਚ ਮੁੜ ਗੂੰਜੇ ਜੈਕਾਰੇ


ਨਾਭਾ ਰਿਆਸਤ ਦੇ ਲਈ ਬਹੁਤ ਵੱਡਾ ਦਿਨ ਹੈ ਕਿਉਂਕਿ ਨਾਭਾ ਦੇ ਯੁਵਰਾਜ ਅਭਿਉਦੈਪ੍ਰਤਾਪ ਸਿੰਘ ਦੀ ਅੱਜ ਦਸਤਾਰਬੰਦੀ ਹੋਈ। ਇਸ ਦੌਰਾਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਹਰਿਆਣਾ ਸੀਐੱਮ ਨਾਇਬ ਸਿੰਘ ਸੈਣੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਿਰਕਤ ਕੀਤੀ।

ਇਸ ਯੁਵਰਾਜ ਅਭਿਉਦੈਪ੍ਰਤਾਪ ਸਿੰਘ ਨੇ ਕਿਹਾ ਕਿ ਸਾਡੇ ਲਈ ਬਹੁਤ ਹੀ ਸੁਭਾਗਾ ਦਿਨ ਹੈ ਕਿਉਂਕਿ ਅੱਜ ਫਿਰ 124 ਸਾਲਾਂ ਬਾਅਦ ਦੁਬਾਰਾ ਤੋਂ ਇੱਕ ਚੌਕੜੇ ਦੇ ਵਿੱਚ ਬੈਠ ਕੇ ਸ੍ਰੀ ਗੁਰੂ ਅਖੰਡ ਪਾਠ ਸਾਹਿਬ ਜੀ ਦੇ ਭੋਗ ਸੰਪੰਨ ਹੋਣਗੇ ਅਤੇ ਇਸ ਮੌਕੇ ਮੇਰੀ ਦਸਤਾਰਬੰਦੀ ਹੋਣੀ ਹੈ।


ਇਸ ਮੌਕੇ ਯੁਵਰਾਜ ਅਭਿਉਦੈਪ੍ਰਤਾਪ ਸਿੰਘ ਦੇ ਮਾਤਾ ਰਾਣੀ ਪ੍ਰੀਤੀ ਸਿੰਘ ਨੇ ਕਿਹਾ ਕਿ ਅੱਜ ਦੇਸ਼ ਦੇ ਵੱਡੀਆਂ ਸ਼ਖਸੀਅਤਾਂ ਇਸ ਪ੍ਰੋਗਰਾਮ ਦੇ ਵਿੱਚ ਸ਼ਾਮਿਲ ਹੋਣ ਜਾ ਰਹੀਆਂ ਹਨ ਅਤੇ ਇਸ ਮੌਕੇ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਸਾਹੀ ਹੀਰਾ ਮਹਿਲ ਵਿਖੇ ਪਹੁੰਚੇ। ਇਸ ਦੌਰਾਨ ਐਡਵੋਕੇਟ ਧਾਮੀ ਵੱਲੋਂ ਸਾਹੀ ਪਰਿਵਾਰ ਨਾਲ ਮੁਲਾਕਾਤ ਕਰਕੇ ਯੁਵਰਾਜ ਅਭਿਉਦੈਪ੍ਰਤਾਪ ਸਿੰਘ ਦੀ ਦਸਤਾਰਬੰਦੀ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਸ ਸਮੇਂ ਉਹ ਪਹਿਲਾਂ ਸ਼ਾਹੀ ਹੀਰਾ ਮਹਿਲ ਵਿਖੇ ਪਹੁੰਚੇ ਸਨ ਤਾਂ ਉਸ ਸਮੇਂ ਹੀਰਾ ਮਹਿਲ ਦੀ ਹਾਲਾਤ ਕੁਝ ਹੋਰ ਸੀ ਤੇ ਅੱਜ ਮਮਰਾਣੀ ਪ੍ਰਿਤੀ ਸਿੰਘ ਦੀ ਅਣਥਕ ਮਿਹਨਤ ਸਦਕਾ ਹੀਰਾ ਮਹਿਲ ਨੂੰ ਪੁਰਾਣੀ ਦਿੱਖ ਦੇ ਕੇ ਬਹੁਤ ਹੀ ਵਧੀਆ ਤਰੀਕੇ ਨਾਲ ਸ਼ਿੰਗਾਰਿਆ ਗਿਆ ਹੈ। ਇਸ ਮੌਕੇ ਮਹਾਰਾਣੀ ਉਮਾ ਸਿੰਘ, ਰਾਣੀ ਪ੍ਰੀਤੀ ਸਿੰਘ ਅਤੇ ਭਾਈ ਆਤਮ ਪ੍ਰਕਾਸ਼ ਸਿੰਘ ਮੈਨੇਜਰ ਗੁਰਦੁਆਰਾ ਡੇਰਾ ਬਾਬਾ ਜਬਲ ਸਿੰਘ ਘੋੜਿਆਂਵਾਲਾ ਮੌਜੂਦ ਸਨ।


Dastrbandi of the crown prince

local advertisement banners
Comments


Recommended News
Popular Posts
Just Now