February 4, 2026
Punjabਸੁਖਬੀਰ ਬਾਦਲ ਨੇ ਦੇਰ ਰਾਤ ਮਜੀਠੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 4 ਫਰਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ ਦੇਰ ਰਾਤ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਚੰਡੀਗੜ੍ਹ ਸਥਿਤ ਨਿਵਾਸ 'ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਨਾਭਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਜੀਠੀਆ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਦੋਵਾਂ ਆਗੂਆਂ ਨੇ ਬੜੀ ਗਰਮਜੋਸ਼ੀ ਨਾਲ ਇੱਕ-ਦੂਜੇ ਨੂੰ ਗਲਵੱਕੜੀ ਪਾਈ, ਜਿਸ ਨੇ ਸਿਆਸੀ ਹਲਕਿਆਂ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ।
ਵਿਰੋਧੀਆਂ ਦੇ ਦਾਅਵੇ ਹੋਏ ਫੇਲ੍ਹ
ਇਸ ਮੁਲਾਕਾਤ ਨੇ ਉਨ੍ਹਾਂ ਸਾਰੀਆਂ ਅਫਵਾਹਾਂ ਅਤੇ ਵਿਰੋਧੀ ਧਿਰਾਂ, ਖਾਸ ਕਰਕੇ 'ਆਪ' ਆਗੂਆਂ ਦੇ ਉਨ੍ਹਾਂ ਦਾਅਵਿਆਂ 'ਤੇ ਵਿਰਾਮ ਲਗਾ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਮਜੀਠੀਆ ਹੁਣ ਇਕੱਲੇ ਪੈ ਗਏ ਹਨ ਅਤੇ ਬਾਦਲ ਪਰਿਵਾਰ ਨੇ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ। ਸੁਖਬੀਰ ਬਾਦਲ ਦੀ ਇਸ ਫੇਰੀ ਨੇ ਅਕਾਲੀ ਦਲ ਦੀ ਅੰਦਰੂਨੀ ਇਕਜੁੱਟਤਾ ਦਾ ਸੁਨੇਹਾ ਦਿੱਤਾ ਹੈ।
ਪਰਿਵਾਰ ਨਾਲ ਮੁਲਾਕਾਤ ਅਤੇ ਅਗਲੀ ਰਣਨੀਤੀ
ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ ਮਜੀਠੀਆ ਦੇ ਪਿਤਾ ਅਤੇ ਬੱਚਿਆਂ ਨਾਲ ਵੀ ਸਮਾਂ ਬਿਤਾਇਆ। ਸੂਤਰਾਂ ਅਨੁਸਾਰ, ਦੋਵਾਂ ਆਗੂਆਂ ਵਿਚਾਲੇ ਪਾਰਟੀ ਦੀ ਅਗਲੀ ਸਿਆਸੀ ਰਣਨੀਤੀ ਅਤੇ ਆਉਣ ਵਾਲੇ ਚੁਣੌਤੀਆਂ ਨੂੰ ਲੈ ਕੇ ਲੰਮੀ ਚਰਚਾ ਹੋਈ। ਇਸ ਮੌਕੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
Sukhbir Badal Met Majithia Late At NightSukhbir Badal Met Majithia Late At Night